ਸ਼੍ਰੀਨਗਰ (ਭਾਸ਼ਾ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਜੰਮੂ ਕਸ਼ਮੀਰ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਤਿੰਨ ਦਿਨਾ ਦੌਰੇ 'ਤੇ ਸੋਮਵਾਰ ਨੂੰ ਉੱਥੇ ਪਹੁੰਚੇ। ਆਮ ਚੋਣਾਂ ਅਪ੍ਰੈਲ-ਮਈ 'ਚ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੁਮਾਰ ਅਤੇ ਚੋਣ ਕਮਿਸ਼ਨ ਦੇ 9 ਹੋਰ ਅਧਿਕਾਰੀਆਂ ਵਾਲੀ ਚੋਣ ਕਮਿਸ਼ਨ ਦੀ ਟੀਮ ਲਈ ਸੋਮਵਾਰ ਨੂੰ ਕੋਈ ਪ੍ਰੋਗਰਾਮ ਤੈਅ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਮੀਖਿਆ ਪ੍ਰਕਿਰਿਆ ਦੇ ਅਧੀਨ ਟੀਮ ਮੰਗਲਵਾਰ ਨੂੰ ਨਾਗਰਿਕ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨਾਲ ਬੈਠਕਾਂ ਕਰੇਗੀ। ਯਾਤਰਾ ਦੌਰਾਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਦਾ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨੂੰ ਵੀ ਮਿਲਣ ਦਾ ਪ੍ਰੋਗਰਾਮ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਜੰਮੂ 'ਚ ਇਸੇ ਤਰ੍ਹਾਂ ਦੀ ਗੱਲਬਾਤ ਕਰਨਗੇ, ਨਾਲ ਹੀ ਉਨ੍ਹਾਂ ਦੇ ਉੱਥੇ ਮੀਡੀਆ ਨਾਲ ਵੀ ਗੱਲਬਾਤ ਕਰਨ ਦੀ ਸੰਭਾਵਨਾ ਹੈ।
ਜੰਮੂ ਕਸ਼ਮੀਰ 'ਚ ਰਾਜਨੀਤਕ ਹਲਕਿਆਂ ਤੋਂ ਇਹ ਮੰਗ ਉੱਠ ਰਹੀ ਹੈ ਕਿ ਚੋਣ ਕਮਿਸ਼ਨ ਨੂੰ ਜੰਮੂ ਕਸ਼ਮੀਰ 'ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ ਜਾਂ ਆਮ ਚੋਣਾਂ ਦੇ ਤੁਰੰਤ ਬਾਅਦ ਵਿਧਾਨ ਸਭਾ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਗੁਲਾਮ ਨਬੀ ਆਜ਼ਾਦ ਪਿਛਲੇ 2 ਹਫ਼ਤਿਆਂ 'ਚ ਇਹ ਮੰਗ ਉੱਠਾ ਚੁੱਕੇ ਹਨ। ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਅਟਲ ਡੁੱਲੂ ਨੇ ਸ਼ਨੀਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਲੋਕ ਸਭਾ ਚੋਣਾਂ ਦੇ ਸਹੀ ਸੰਚਾਲਨ ਲਈ ਚੁੱਕੇ ਜਾਣ ਵਾਲੇ ਉਪਾਵਾਂ ਬਾਰੇ ਜਾਗਰੂਕ ਕਰਨ ਲਈ ਨਾਗਰਿਕ ਅਤੇ ਪੁਲਸ ਪ੍ਰਸ਼ਾਸਨ ਨਾਲ ਬੈਠਕ ਕੀਤੀ। ਮੁੱਖ ਸਕੱਤਰ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਨੂੰ ਇਹ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਉਪਾਅ ਕਰਨ ਲਈ ਕਿਹਾ ਕਿ ਲੋਕਾਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਨ 'ਚ ਕਿਸੇ ਵੀ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਣਹਾਨੀ ਮਾਮਲੇ 'ਚ ਕੋਰਟ ਨੇ ਕੇਜਰੀਵਾਲ ਤੋਂ ਪੁੱਛਿਆ- ਕੀ ਉਹ ਮੁਆਫ਼ੀ ਮੰਗਣਾ ਚਾਹੁੰਦੇ ਹਨ
NEXT STORY