ਨਵੀਂ ਦਿੱਲੀ-ਭਾਰਤ ਅਤੇ ਪਾਕਿਸਤਾਨ ਦੇ ਸਰਹੱਦੀ ਤਣਾਅ ਵਿਚਾਲੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ਹੈ ਕਿ ਦੇਸ਼ 'ਚ ਲੋਕ ਸਭਾ ਚੋਣਾਂ ਤੈਅ ਸਮੇਂ 'ਤੇ ਹੋਣਗੀਆਂ। ਇਸ ਦੇ ਲਈ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆ ਜਾ ਚੁੱਕੀਆਂ ਹਨ। ਰਿਪੋਰਟ ਮੁਤਾਬਾਕ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਲੋਕ ਸਭਾ ਚੋਣਾਂ ਤੈਅ ਸਮੇਂ 'ਤੇ ਹੋਣਗੀਆਂ। ਹੁਣ ਜਲਦੀ ਹੀ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਚੋਣਾਂ ਦੀਆਂ ਤਾਰੀਕਾਂ ਅੱਗੇ ਵਧਾਉਣ ਦੀ ਸੰਭਾਵਨਾ ਨੂੰ ਖਾਰਿਜ ਕਰ ਦਿੱਤਾ। ਮੁੱਖ ਚੋਣ ਕਮਿਸ਼ਨਰ ਨੇ ਪਿਛਲੇ ਤਿੰਨ ਦਿਨਾਂ ਤੱਕ ਜ਼ਿਲਿਆਂ ਅਤੇ ਮੰਡਲਾਂ ਦੇ ਸਿਖਰ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਅੱਜ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਮੋਦੀ ਨੂੰ ਬੋਲੇ ਚੰਦਰਬਾਬੂ ਨਾਇਡੂ- 'ਤੁਹਾਨੂੰ ਖਾਲੀ ਹੱਥ ਆਉਂਦੇ ਸ਼ਰਮ ਨਹੀਂ ਆਈ'
NEXT STORY