ਨਵੀਂ ਦਿੱਲੀ- ਕੇਂਦਰ ਸਰਕਾਰ ਜਲਦ ਹੀ ਸਕੂਲ ਮੁੜ ਖੋਲ੍ਹਣ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕਰ ਸਕਦੀ ਹੈ, ਕਿਉਂਕਿ 15 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਤੇਜ਼ੀ ਫੜ ਰਹੀ ਹੈ। ਇਕ ਨਿਊਜ਼ ਏਜੰਸੀ ਅਨੁਸਾਰ, ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਨੈਸ਼ਨਲ ਮਾਹਿਰ ਗਰੁੱਪ ਨਾਲ ਦੇਸ਼ ਭਰ 'ਚ ਸਕੂਲਾਂ ਨੂੰ ਮੁੜ ਖੋਲ੍ਹਣ ਅਤੇ ਤੌਰ-ਤਰੀਕਿਆਂ ਨੂੰ ਲੈ ਕੇ ਇਕ ਨਵਾਂ ਮਾਡਲ ਤਿਆਰ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ : ਸਾਵਧਾਨ! ਚਮੜੀ 'ਤੇ 21 ਅਤੇ ਪਲਾਸਟਿਕ 'ਤੇ 8 ਘੰਟੇ ਜਿਊਂਦਾ ਰਹਿੰਦੈ ਓਮੀਕ੍ਰੋਨ
ਰਿਪੋਰਟ ਅਨੁਸਾਰ, ਕੇਂਦਰ ਸਰਕਾਰ ਕੋਰੋਨਾ ਨਾਲ ਜੁੜੇ ਪ੍ਰੋਟੋਕਾਲ ਦੇ ਅਧੀਨ ਦੇਸ਼ ਭਰ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਇਕ ਮਾਡਲ 'ਤੇ ਕੰਮ ਕਰ ਰਹੀ ਹੈ। ਦੇਸ਼ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਆਉਣ ਤੋਂ ਬਾਅਦ ਸਾਰੇ ਸੂਬਿਆਂ ਨੇ ਆਫਲਾਈਨ ਜਮਾਤਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਬੱਚਿਆਂ ਦੇ ਸਕੂਲਾਂ 'ਚ ਪਰਤਣ ਦਾ ਸਮਾਂ ਆ ਗਿਆ ਹੈ। ਇਕ ਰਿਪੋਰਟ ਅਨੁਸਾਰ ਓਮੀਕ੍ਰੋਨ ਵੇਰੀਐਂਟ ਦਰਮਿਆਨ 15-17 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਕੇਂਦਰ ਸਕੂਲ ਮੁੜ ਖੋਲ੍ਹਣਾ ਚਾਹੁੰਦਾ ਹੈ। ਇਕ ਸੂਤਰ ਦੇ ਹਵਾਲੇ ਤੋਂ ਕਿਕਹਾ ਗਿਆ ਹੈ ਕਿ ਹਾਲਾਂਕਿ ਇਹ ਸੂਬਿਆਂ ਨੂੰ ਤੈਅ ਕਰਨਾ ਹੋਵੇਗਾ ਕਿ ਉਹ ਸਕੂਲ ਖੋਲ੍ਹਣ ਲਈ ਤਿਆਰ ਹਨ ਜਾਂ ਨਹੀਂ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਉੱਚ ਸਿੱਖਿਆ ਮੰਤਰੀ ਨੂੰ ਕਾਂਗਰਸ ਦੀ ਚਿਤਾਵਨੀ, ਮੁਆਫ਼ੀ ਮੰਗੇ ਮੋਹਨ ਯਾਦਵ ਨਹੀਂ ਤਾਂ ਇੰਦੌਰ ’ਚ ਨਹੀਂ ਵੜਨ ਦੇਵਾਂਗੇ
NEXT STORY