ਨਵੀਂ ਦਿੱਲੀ (ਭਾਸ਼ਾ) - ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦੇ ਕੁਝ ਹਿੱਸੇ ਦੇ ਡਿੱਗਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਹਵਾਈ ਅੱਡੇ ਦੇ ਢਾਂਚੇ ਦੀ ਪੂਰੀ ਜਾਂਚ ਕੀਤੀ ਜਾਵੇਗੀ। ਰਾਸ਼ਟਰੀ ਰਾਜਧਾਨੀ 'ਚ ਭਾਰੀ ਮੀਂਹ ਦੌਰਾਨ ਸ਼ੁੱਕਰਵਾਰ ਤੜਕੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 1 ਦੀ ਛੱਤ ਦਾ ਇਕ ਹਿੱਸਾ ਵਾਹਨਾਂ 'ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - Indigo Flight ਦੀ ਟਾਇਲਟ 'ਚ ਸਿਗਰਟ ਪੀਂਦਾ ਫੜਿਆ ਵਿਅਕਤੀ, ਖ਼ਤਰੇ 'ਚ ਪਈ 176 ਯਾਤਰੀਆਂ ਦੀ ਜਾਨ
ਘਟਨਾ ਤੋਂ ਬਾਅਦ ਹਵਾਈ ਅੱਡੇ ਦਾ ਦੌਰਾ ਕਰਦੇ ਹੋਏ ਨਾਇਡੂ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਟਰਮੀਨਲ-1 (ਟੀ1) ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਫਲਾਈਟ ਸੰਚਾਲਨ ਨੂੰ ਟੀ-2 ਅਤੇ ਟੀ-3 ਵਿੱਚ ਤਬਦੀਲ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰ ਨੂੰ 20 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਘਟਨਾ ਦੇ ਕਾਰਨ ਅਤੇ ਹੋਰ ਪਹਿਲੂ ਜਾਂਚ ਤੋਂ ਬਾਅਦ ਸਾਹਮਣੇ ਆਉਣਗੇ। ਨਾਇਡੂ ਦੇ ਅਨੁਸਾਰ, ਜਿਸ ਇਮਾਰਤ ਦੀ ਛੱਤ ਦਾ ਹਿੱਸਾ ਸ਼ੁੱਕਰਵਾਰ ਸਵੇਰੇ ਢਹਿ ਗਿਆ ਸੀ, ਉਸ ਢਾਂਚੇ ਨੂੰ 2009 ਵਿੱਚ ਖੋਲ੍ਹਿਆ ਗਿਆ ਸੀ। ਉਨ੍ਹਾਂ ਮੁਤਾਬਕ ਏਅਰਪੋਰਟ ਆਪਰੇਟਰ ਕੰਪਨੀ 'ਡਾਇਲ' (ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ) ਢਾਂਚੇ ਦਾ ਨਿਰੀਖਣ ਕਰੇਗੀ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਮੰਤਰੀ ਨੇ ਕਿਹਾ, "ਡੀਜੀਸੀਏ ਇਸ ਨਿਰੀਖਣ ਦੀ ਨਿਗਰਾਨੀ ਕਰੇਗਾ ਅਤੇ ਇੱਕ ਰਿਪੋਰਟ ਸੌਂਪੇਗਾ।" ਮੰਤਰੀ ਨੇ ਕਿਹਾ, ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਇਸ ਤਰ੍ਹਾਂ ਦੇ ਸਾਰੇ ਢਾਂਚੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਟੀ-1 ’ਤੇ ਛੱਤ ਦਾ ਹਿੱਸਾ ਜੋ ਢਹਿ ਗਿਆ ਸੀ, ਉਸ ਦਾ ਨਿਰਮਾਣ 2008-09 ਵਿੱਚ ਹੋਇਆ ਸੀ ਅਤੇ ਇਸ ਕੰਮ ਦਾ ਠੇਕਾ ‘ਜੀਐਮਆਰ’ ਕੰਪਨੀ ਵੱਲੋਂ ਪ੍ਰਾਈਵੇਟ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ। ਨਾਇਡੂ ਨੇ ਕਿਹਾ ਕਿ ਐਮਰਜੈਂਸੀ ਪ੍ਰਤੀਕਿਰਿਆ ਅਤੇ ਅੱਗ ਸੁਰੱਖਿਆ ਟੀਮਾਂ ਨੂੰ ਮੌਕੇ 'ਤੇ ਪਹੁੰਚਾਇਆ ਗਿਆ ਸੀ। ਹੋਰਨਾਂ ਤੋਂ ਇਲਾਵਾ ਸੀਆਈਐੱਸਐੱਫ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੇ ਕਰਮਚਾਰੀ ਵੀ ਮੌਕੇ 'ਤੇ ਮੌਜੂਦ ਸਨ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਏਅਰਪੋਰਟ 'ਤੇ ਹਾਦਸੇ ਤੋਂ ਬਾਅਦ ਟਰਮੀਨਲ-1 ਤੋਂ ਅਗਲੇ ਨੋਟਿਸ ਤੱਕ ਉਡਾਣਾਂ 'ਤੇ ਲੱਗੀ ਰੋਕ
NEXT STORY