ਚੰਡੀਗੜ੍ਹ (ਅਸ਼ਵਨੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ 'ਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਘੜ ਰਹੀ ਹੈ। ਕੈ. ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਇਸ ਗੱਲ ਦਾ ਖੁਲਾਸਾ ਕੀਤਾ। ਕੈ. ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਅਲਾਮਤ 'ਤੇ ਕਾਬੂ ਪਾਉਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਨੂੰ ਦੁਹਰਾਇਆ।
ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਕੇਂਦਰ ਸਰਕਾਰ ਵਲੋਂ ਸਹਿਯੋਗ ਕਰਨ ਬਦਲੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਨਾਰਕੋਟਿਕ ਕੰਟਰੋਲ ਬਿਊਰੋ ਦੇ ਹੋਰ ਅਧਿਕਾਰੀ ਪੰਜਾਬ 'ਚ ਤਾਇਨਾਤ ਕਰਨ ਦੀ ਮੰਗ ਕੀਤੀ, ਜਿਨ੍ਹਾਂ 'ਚ ਆਈ. ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਚੰਡੀਗੜ੍ਹ ਅਤੇ ਡੀ. ਆਈ. ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਅੰਮ੍ਰਿਤਸਰ 'ਚ ਪੱਕੇ ਤੌਰ 'ਤੇ ਤਾਇਨਾਤ ਕੀਤਾ ਜਾਵੇ। ਮੁੱਖ ਮੰਤਰੀ ਨੇ ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ 'ਤੇ ਜ਼ੋਰ ਪਾਉਣ ਵਾਸਤੇ ਸ਼ਾਹ ਨੂੰ ਅਪੀਲ ਕੀਤੀ ਤਾਂ ਕਿ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਕਿਸੇ ਵੀ ਰੁੱਤ 'ਚ ਬਿਨਾਂ ਕਿਸੇ ਮੁਸ਼ਕਲ ਦੇ ਜਾਣ ਦੀ ਸਹੂਲਤ ਮੁਹੱਈਆ ਹੋ ਸਕੇ।
ਬਿਹਾਰ 'ਚ ਆਸਮਾਨੀ ਬਿਜਲੀ ਡਿੱਗਣ ਨਾਲ 30 ਦੀ ਮੌਤ
NEXT STORY