ਨਵੀਂ ਦਿੱਲੀ (ਭਾਸ਼ਾ)- ਵਿੱਤ ਮੰਤਰਾਲਾ ਨੇ ਬੁੱਧਵਾਰ ਨੂੰ ਦੇਸ਼ ਦੇ ਉੱਤਰੀ ਹਿੱਸਿਆਂ 'ਚ ਮੀਂਹ ਕਾਰਨ ਹੋਏ ਨੁਕਸਾਨ ਦੌਰਾਨ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ.ਡੀ.ਆਰ.ਐੱਫ.) ਦੇ ਤਹਿਤ 22 ਰਾਜ ਸਰਕਾਰਾਂ ਨੂੰ 7,532 ਕਰੋੜ ਰੁਪਏ ਜਾਰੀ ਕੀਤੇ। ਵਿੱਤ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਰਾਸ਼ੀ ਗ੍ਰਹਿ ਮੰਤਰਾਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਮਹਾਰਾਸ਼ਟਰ ਸਮੇਤ ਹੋਰ ਰਾਜਾਂ ਨੂੰ ਜਾਰੀ ਕੀਤੀ ਗਈ ਹੈ। ਬਿਆਨ ਮੁਤਾਬਕ ਦੇਸ਼ ਭਰ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਦਿਸ਼ਾ-ਨਿਰਦੇਸ਼ਾਂ 'ਚ ਢਿੱਲ ਦਿੱਤੀ ਗਈ ਹੈ। ਜਾਣੋ ਕਿਹੜੇ ਸੂਬੇ ਨੂੰ ਮਿਲੇ ਕਿੰਨੇ ਕਰੋੜ...
|
ਸੂਬਾ |
ਕਰੋੜ |
1 |
ਆਂਧਰਾ ਪ੍ਰਦੇਸ਼ |
493.60 |
2 |
ਅਰੁਣਾਚਲ ਪ੍ਰਦੇਸ਼ |
110.40 |
3 |
ਅਸਾਮ |
340.40 |
4 |
ਬਿਹਾਰ |
624.40 |
5 |
ਛੱਤੀਸਗੜ੍ਹ |
181.60 |
6 |
ਗੋਆ |
4.80 |
7 |
ਗੁਜਰਾਤ |
584.00 |
8 |
ਹਰਿਆਣਾ |
216.80 |
9 |
ਹਿਮਾਚਲ ਪ੍ਰਦੇਸ਼ |
180.40 |
10 |
ਕਰਨਾਟਕ |
348.80 |
11 |
ਕੇਰਲ |
138.80 |
12 |
ਮਹਾਰਾਸ਼ਟਰ |
1420.80 |
13 |
ਮਣੀਪੁਰ |
18.80 |
14 |
ਮੇਘਾਲਿਆ |
27.20 |
15 |
ਮਿਜ਼ੋਰਮ |
20.80 |
16 |
ਓਡੀਸ਼ਾ |
707.60 |
17 |
ਪੰਜਾਬ |
218.40 |
18 |
ਤਾਮਿਲਨਾਡੂ |
450.00 |
19 |
ਤੇਲੰਗਾਨਾ |
188.80 |
20 |
ਤ੍ਰਿਪੁਰਾ |
30.40 |
21 |
ਉੱਤਰ ਪ੍ਰਦੇਸ਼ |
812.00 |
22 |
ਉਤਰਾਖੰਡ |
413.20 |
ਇਹ ਵੀ ਪੜ੍ਹੋ: ਰਵੀਨਾ ਰਾਣੀ ਮਿੱਤਲ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਇੰਗਲੈਂਡ ’ਚ ਬਣੀ ਵਕੀਲ
ਪਿਛਲੇ ਵਿੱਤੀ ਸਾਲ ਵਿੱਚ ਰਾਜਾਂ ਨੂੰ ਮੁਹੱਈਆ ਕਰਵਾਈ ਗਈ ਰਾਸ਼ੀ ਦੇ ਉਪਯੋਗਤਾ ਸਰਟੀਫਿਕੇਟ ਦੀ ਉਡੀਕ ਕੀਤੇ ਬਿਨਾਂ ਰਾਜਾਂ ਨੂੰ ਤੁਰੰਤ ਸਹਾਇਤਾ ਵਜੋਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਦੇਸ਼ ਦੇ ਉੱਤਰੀ ਹਿੱਸੇ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਭਾਰੀ ਨੁਕਸਾਨ ਕੀਤਾ ਹੈ। ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 48(1)(ਏ) ਦੇ ਤਹਿਤ ਹਰੇਕ ਰਾਜ ਵਿੱਚ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦਾ ਗਠਨ ਕੀਤਾ ਗਿਆ ਹੈ। ਇਹ ਫੰਡ ਸੂਚਿਤ ਆਫ਼ਤਾਂ ਨਾਲ ਨਜਿੱਠਣ ਲਈ ਰਾਜ ਸਰਕਾਰਾਂ ਨੂੰ ਉਪਲਬਧ ਪ੍ਰਾਇਮਰੀ ਫੰਡ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 28 ਸਾਲਾ ਪੰਜਾਬੀ ਗੱਭਰੂ ਦੀ ਹਾਦਸੇ 'ਚ ਮੌਤ
ਕੇਂਦਰ ਸਰਕਾਰ ਆਮ ਰਾਜਾਂ ਦੇ ਮਾਮਲੇ ਵਿੱਚ SDRF ਦਾ 75 ਫ਼ੀਸਦੀ ਅਤੇ ਉੱਤਰ ਪੂਰਬੀ ਅਤੇ ਹਿਮਾਲੀਅਨ ਰਾਜਾਂ ਵਿਚ 90 ਫ਼ੀਸਦੀ ਯੋਗਦਾਨ ਪਾਉਂਦੀ ਹੈ। ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਲਾਨਾ ਕੇਂਦਰੀ ਯੋਗਦਾਨ ਦੋ ਬਰਾਬਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਂਦਾ ਹੈ। ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਪਿਛਲੀ ਕਿਸ਼ਤ ਵਿੱਚ ਜਾਰੀ ਰਕਮ ਨੂੰ ਲੈ ਕੇ ਉਪਯੋਗ ਸਰਟੀਫਿਕੇਟ ਪ੍ਰਾਪਤ ਹੋਣ ਅਤੇ ਐੱਸ.ਡੀ.ਆਰ.ਐੱਫ. ਦੀਆਂ ਗਤੀਵਿਧੀਆਂ ਨੂੰ ਲੈ ਕੇ ਰਾਜ ਸਰਕਾਰ ਤੋਂ ਰਿਪੋਰਟ ਮਿਲਣ 'ਤੇ ਰਕਮ ਜਾਰੀ ਕੀਤੀ ਜਾਂਦੀ ਹੈ। ਹਾਲਾਂਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਵਾਰ ਫੰਡ ਜਾਰੀ ਕਰਨ ਸਮੇਂ ਇਨ੍ਹਾਂ ਜ਼ਰੂਰਤਾਂ ਤੋਂ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ; ਮਾਂ ਨੇ ਆਪਣੀ ਹੀ 13 ਮਹੀਨਿਆਂ ਦੀ ਬੱਚੀ 'ਤੇ ਚੜ੍ਹਾ ਦਿੱਤੀ ਕਾਰ, ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਾਸਪੋਰਟ ਦਫ਼ਤਰ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਹੜ੍ਹ ਨੇ ਪਰਿਵਾਰ ਤੋਂ ਖੋਹਿਆ ਇਕਲੌਤਾ ਪੁੱਤ
NEXT STORY