ਨਵੀਂ ਦਿੱਲੀ- ਕੇਂਦਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਪਿਛਲੇ ਸਾਲ ਰਾਸ਼ਟਰੀ ਪਾਤਰਤਾ ਸਹਿ ਪ੍ਰਵੇਸ਼ ਪ੍ਰੀਖਿਆ ਗ੍ਰੈਜੂਏਟ (ਨੀਟ-ਯੂਜੀ) ਦੇ ਆਯੋਜਨ ਵਿਚ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਦੀ ਕਾਰਜਪ੍ਰਣਾਲੀ ਦੀ ਸਮੀਖਿਆ ਦੇ ਬਾਅਦ ਪ੍ਰੀਖਿਆ ਸੁਧਾਰਾਂ 'ਤੇ ਆਪਣੇ 7 ਮੈਂਬਰੀ ਮਾਹਿਰ ਕਮੇਟੀ ਵੱਲੋਂ ਸੁਝਾਏ ਗਏ ਸਾਰੇ ਹਾਂਪੱਖੀ ਉਪਾਵਾਂ ਨੂੰ ਲਾਗੂ ਕਰੇਗਾ।
ਇਹ ਵੀ ਪੜ੍ਹੋ : ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ, ਨਵੇਂ ਸਾਲ 'ਤੇ ਘੁੰਮਣ ਗਏ ਸਨ ਹਰਿਦੁਆਰ
ਚੋਟੀ ਦੀ ਅਦਾਲਤ ਨੇ ਪਿਛਲੇ ਸਾਲ 2 ਅਗਸਤ ਨੂੰ ਵਿਵਾਦਾਂ ਨਾਲ ਘਿਰੇ ਨੀਟ-ਯੂਜੀ 2024 ਨੂੰ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਮੌਜੂਦਾ ਰਿਕਾਰਡ ਵਿਚ ਅਜਿਹੀ ਕੋਈ ਵੀ ਲੋੜੀਂਦੀ ਸਮੱਗਰੀ ਨਹੀਂ ਹੈ, ਜੋ ਪ੍ਰੀਖਿਆ ਦੀ ਸੁੱਚਿਤਾ ਨਾਲ ਸਮਝੌਤਾ ਕਰਨ ਵਾਲੇ ਪ੍ਰਣਾਲੀਗਤ ਲੀਕ ਜਾਂ ਕਦਾਚਾਰ ਦਾ ਸੰਕੇਤ ਦੇਵੇ। ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅੱਜ ਜਸਟਿਸ ਪੀ. ਐੱਸ. ਨਰਸਿਮ੍ਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੂੰ ਦੱਸਿਆ ਕਿ ਕੇਂਦਰ ਦੁਆਰਾ ਨਿਯੁਕਤ ਕਮੇਟੀ ਨੇ ਆਪਣੀ ਰਿਪੋਰਟ ਦਾਇਰ ਕਰ ਦਿੱਤੀ ਹੈ ਅਤੇ ਸਰਕਾਰ ਸਾਰੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਣੇਪੇ ਦੌਰਾਨ ਔਰਤ ਨੂੰ ਪਿਆ ਦਿਲ ਦਾ ਦੌਰਾ, ਬੱਚੇ ਦੀ ਵੀ ਗਈ ਜਾਨ
NEXT STORY