ਨਵੀਂ ਦਿੱਲੀ (ਭਾਸ਼ਾ)-ਕੇਂਦਰ ਨੇ ਸੋਮਵਾਰ ਨੂੰ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਅਤੇ ਭਵਿੱਖ ’ਚ ਗੁਜਰਾਤ ਦੇ 2 ਜ਼ਿਲ੍ਹਿਆਂ ’ਚ ਰਹਿ ਰਹੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਨਾਗਰਿਕਤਾ ਕਾਨੂੰਨ 1955 ਤਹਿਤ ਭਾਰਤੀ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਹੈ। ਸੀ. ਏ. ਏ. ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਕਰਦਾ ਹੈ ਕਿਉਂਕਿ ਐਕਟ ਤਹਿਤ ਨਿਯਮ ਹੁਣ ਤੱਕ ਸਰਕਾਰ ਵੱਲੋਂ ਨਹੀਂ ਬਣਾਏ ਗਏ ਹਨ, ਇਸ ਲਈ ਹੁਣ ਤੱਕ ਕਿਸੇ ਨੂੰ ਵੀ ਨਾਗਰਿਕਤਾ ਨਹੀਂ ਦਿੱਤੀ ਸਕੀ ਹੈ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ‘ਕੇਂਦਰ ਦੀ ਅੜੀ ਦੇ ਬਾਵਜੂਦ ਸਰਕਾਰ ਨੇ ਪਰਾਲੀ ਸਾੜਨ ਦੇ ਮਾਮਲੇ ਘਟਾਏ’
ਕੇਂਦਰੀ ਗ੍ਰਹਿ ਮੰਤਰਾਲਾ ਦੇ ਇਕ ਨੋਟੀਫਿਕੇਸ਼ਨ ਅਨੁਸਾਰ ਗੁਜਰਾਤ ਦੇ ਆਨੰਦ ਅਤੇ ਮੇਹਸਾਣਾ ਜ਼ਿਲ੍ਹਿਆਂ ’ਚ ਰਹਿਣ ਵਾਲੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਧਾਰਾ 5, ਨਾਗਰਿਕਤਾ ਕਾਨੂੰਨ, 1955 ਦੀ ਧਾਰਾ 6 ਤਹਿਤ ਅਤੇ ਨਾਗਰਿਕਤਾ ਨਿਯਮ 2009 ਦੀਆਂ ਵਿਵਸਥਾਵਾਂ ਅਨੁਸਾਰ ਭਾਰਤ ਦੇ ਨਾਗਰਿਕ ਵਜੋਂ ਰਜਿਸਟਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਜਾਂ ਉਨ੍ਹਾਂ ਨੂੰ ਦੇਸ਼ ਦੇ ਨਾਗਰਿਕ ਹੋਣ ਦਾ ਪ੍ਰਮਾਣ-ਪੱਤਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਮੋਰਬੀ ਹਾਦਸਾ : ਪੁਲ ਦੀ ਮੁਰੰਮਤ ਕਰਨ ਵਾਲੀ ਕੰਪਨੀ ਦੇ ਸਟਾਫ਼ ਸਮੇਤ 9 ਨੂੰ ਕੀਤਾ ਗਿਆ ਗ੍ਰਿਫ਼ਤਾਰ
ਸੁਤੰਤਰ, ਨਿਰਪੱਖ ਤੇ ਸਮਾਵੇਸ਼ੀ ਚੋਣਾਂ ਲੋਕਤੰਤਰੀ ਸਿਧਾਂਤਾਂ ਦੀ ਬੁਨਿਆਦ : ਰਾਜੀਵ ਕੁਮਾਰ
NEXT STORY