ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) 'ਚ ਵਾਪਸੀ ਦੇ ਕੁਝ ਦਿਨਾਂ ਬਾਅਦ ਸਾਬਕਾ ਭਾਜਪਾ ਨੇਤਾ ਮੁਕੁਲ ਰਾਏ ਨੇ ਕੇਂਦਰ ਤੋਂ ਉਨ੍ਹਾਂ ਦੀ ਵੀ.ਆਈ.ਪੀ. ਸੁਰੱਖਿਆ ਹਟਾਉਣ ਦੀ ਅਪੀਲ ਕੀਤੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਨੇ ਸਵੀਕਾਰ ਕਰ ਲਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਏ ਨੂੰ ਦਿੱਤੀ ਗਈ 'ਜ਼ੈੱਡ' ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਉਨ੍ਹਾਂ ਤੋਂ ਵਾਪਸ ਲੈ ਲਈ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨੂੰ 67 ਸਾਲਾ ਰਾਏ ਦੀ ਸੁਰੱਖਿਆ 'ਚ ਤਾਇਨਾਤ ਜਵਾਨਾਂ ਨੂੰ ਵਾਪਸ ਬੁਲਾਉਣ ਦਾ ਨਿਰਦੇਸ਼ ਦਿੱਤਾ ਹੈ। ਰਾਏ ਅਤੇ ਉਨ੍ਹਾਂ ਦੇ ਪੁੱਤਰ ਸ਼ੁਰਭਾਂਸ਼ੁ ਪਿਛਲੇ ਹਫ਼ਤੇ ਕੋਲਕਾਤਾ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀ.ਐੱਮ.ਸੀ. 'ਚ ਸ਼ਾਮਲ ਹੋ ਗਏ। ਸੂਤਰਾਂ ਨੇ ਦੱਸਿਆ ਕਿ ਭਾਜਪਾ ਦੇ ਉਮੀਦਵਾਰ ਦੇ ਰੂਪ 'ਚ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਰਾਏ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਸੁਰੱਖਿਆ ਹਟਾਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਭਾਜਪਾ ਨੂੰ ਵੱਡਾ ਝਟਕਾ, ਮਮਤਾ ਬੈਨਰਜੀ ਦੀ ਮੌਜੂਦਗੀ 'ਚ ਮੁਕੁਲ ਰਾਏ ਹੋਏ TMC 'ਚ ਸ਼ਾਮਲ
ਇਸ ਤੋਂ ਪਹਿਲਾਂ 2017 'ਚ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾਉਣ ਨੂੰ ਕਿਹਾ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਇਸ ਤੋਂ ਪਹਿਲਾਂ 2017 'ਚ ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਏ ਨੇ ਪਾਰਟੀ ਛੱਡ ਦਿੱਤੀ ਸੀ ਅਤੇ ਨਵੰਬਰ 2017 'ਚ ਭਾਜਪਾ 'ਚ ਸ਼ਾਮਲ ਹੋ ਗਏ ਸ਼ਨ। ਉਨ੍ਹਾਂ ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਨੀਮ ਫ਼ੌਜੀ ਫ਼ੋਰਸ ਸੀ.ਆਰ.ਪੀ.ਐੱਫ. ਦੀ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ, ਜੋ ਇਸ ਸਾਲ ਮਾਰਚ-ਅਪ੍ਰੈਲ 'ਚ ਪੱਛਮੀ ਬੰਗਾਲ 'ਚ ਵਿਧਾਨ ਸਭਾ ਤੋਂ ਠੀਕ ਪਹਿਲਾਂ ਵਧਾ ਕੇ 'ਜ਼ੈੱਡ' ਸ਼੍ਰੇਣੀ ਦੀ ਕਰ ਦਿੱਤੀ ਗਈ ਸੀ। ਰਾਏ ਜਦੋਂ ਵੀ ਪੱਛਮੀ ਬੰਗਾਲ 'ਚ ਕਿਤੇ ਜਾਂਦੇ ਸਨ ਤਾਂ ਹਰ ਵਾਰ ਉਨ੍ਹਾਂ ਨਾਲ ਸੀ.ਆਰ.ਪੀ.ਐੱਫ. ਦੇ 22-24 ਹਥਿਆਰਬੰਦ ਕਮਾਂਡੋ ਦਾ ਜੱਥਾ ਹੁੰਦਾ ਸੀ। ਸੂਤਰਾਂ ਨੇ ਦੱਸਿਆ ਕਿ ਰਾਏ ਦੇ ਪੁੱਤਰ ਨੂੰ ਸੀ.ਆਈ.ਐੱਸ.ਐੱਫ. ਦੀ ਘੱਟ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ, ਉਹ ਵੀ ਵਾਪਸ ਲੈ ਲਈ ਗਈ ਹੈ। ਹੁਣ ਰਾਏ ਅਤੇ ਉਨ੍ਹਾਂ ਦੇ ਪੁੱਤਰ ਨੂੰ ਸੂਬਾ ਪੁਲਸ ਸੁਰੱਖਿਆ ਦੇ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੌਰਾਨ ਗਰੀਬੀ ਨਾਲ ਦੇਸ਼ ਬਹਾਲ, ਰਾਹੁਲ ਬੋਲੇ- PM ਮੰਨਣ ਆਪਣੀਆਂ ਗਲਤੀਆਂ
ਕੋਰੋਨਾ ਮਹਾਮਾਰੀ ਦੌਰਾਨ ਗਰੀਬੀ ਨਾਲ ਦੇਸ਼ ਬਹਾਲ, ਰਾਹੁਲ ਬੋਲੇ- PM ਮੰਨਣ ਆਪਣੀਆਂ ਗਲਤੀਆਂ
NEXT STORY