ਨਵੀਂ ਦਿੱਲੀ- ਦਿੱਲੀ ਸਰਕਾਰ 'ਚ ਮੰਤਰੀ ਸੌਰਭ ਭਾਰਦਵਾਜ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਅਧੀਨ ਏਜੰਸੀਆਂ ਉੱਤਰੀ ਦਿੱਲੀ ਦੇ ਮਜਨੂੰ ਕੀ ਟਿਲਾ ਇਲਾਕੇ 'ਚ ਰਹਿ ਰਹੇ ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਦੇ ਮਕਾਨਾਂ ਨੂੰ ਢਾਹੁਣ ਦੀ ਕੋਸ਼ਿਸ਼ ਕਰ ਰਹੀ ਹੈ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਦਿੱਲੀ ਵਿਕਾਸ ਅਥਾਰਟੀ (DDA) ਨੇ ਯਮੁਨਾ ਹੜ੍ਹ ਖੇਤਰ ਵਿਚ ਗੁਰਦੁਆਰਾ ਮਜਨੂੰ ਕੀ ਟਿਲਾ ਕੋਲ ਰਹਿਣ ਵਾਲੇ ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੂੰ ਥਾਂ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ।
DDA ਦੇ ਇਕ ਅਧਿਕਾਰੀ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਹੁਕਮ ਮਗਰੋਂ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕਬਜ਼ਿਆਂ ਖਿਲਾਫ਼ ਤੋੜ-ਭੰਨ ਦੀ ਮੁਹਿੰਮ ਸ਼ੁਰੂ ਕਰਨ ਦੀ ਪੁਸ਼ਟੀ ਕੀਤੀ। ਸੂਤਰਾਂ ਅਨੁਸਾਰ ਪੁਲਸ ਫੋਰਸ ਨਾ ਮਿਲਣ ਕਾਰਨ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਭਾਰਦਵਾਜ ਨੇ ਦੋਸ਼ ਲਗਾਇਆ ਕਿ DDA ਨੇ ਮਜਨੂੰ ਕਾ ਟਿਲਾ ਖੇਤਰ 'ਚ ਪਿਛਲੇ 13 ਸਾਲਾਂ ਤੋਂ ਰਹਿ ਰਹੇ ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ ਕੀਤਾ ਹੈ, ਉਨ੍ਹਾਂ ਨੂੰ ਆਪਣਾ ਸਾਮਾਨ ਪੈਕ ਕਰਨ ਅਤੇ ਸਥਾਨ ਛੱਡਣ ਲਈ ਕਿਹਾ ਹੈ। ਉਨ੍ਹਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਜਾਣਗੇ।
NGT ਨੇ ਨਵੰਬਰ 2019 ਵਿਚ ਮਜਨੂੰ ਕਾ ਟਿੱਲਾ ਗੁਰਦੁਆਰੇ ਨੇੜੇ ਝੁੱਗੀ-ਝੌਂਪੜੀ ਵਾਲਿਆਂ ਵਲੋਂ ਯਮੁਨਾ ਹੜ੍ਹ ਖੇਤਰ 'ਚ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ DDA ਅਤੇ ਦਿੱਲੀ ਸਰਕਾਰ ਨੂੰ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਨਗਰ ਨਿਗਮ ਨੇ ਇਸ ਸਾਲ 29 ਜਨਵਰੀ ਨੂੰ ਇਕ ਹੁਕਮ ਰਾਹੀਂ DDA 'ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਅਤੇ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਕਬਜ਼ਿਆਂ ਨੂੰ ਹਟਾਉਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਧਾਰਾ 370 ਹਟਣ ਤੋਂ ਬਾਅਦ ਜੰਮੂ ਕਸ਼ਮੀਰ ਛੂਹ ਰਿਹੈ ਵਿਕਾਸ ਦੀਆਂ ਨਵੀਆਂ ਉੱਚਾਈਆਂ : ਨਰਿੰਦਰ ਮੋਦੀ
NEXT STORY