ਰਾਏਪੁਰ : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਭੁਪੇਸ਼ ਬਘੇਲ ਨੇ ਸ਼ੁੱਕਰਵਾਰ ਨੂੰ ਆਪਣੇ ਭਿਲਾਈ ਸਥਿਤ ਨਿਵਾਸ 'ਤੇ ਈਡੀ ਦੀ ਛਾਪੇਮਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਰ ਉਹਨਾਂ ਨੂੰ ਨਿਆਂਪਾਲਿਕਾ 'ਤੇ ਪੂਰਾ ਵਿਸ਼ਵਾਸ ਹੈ ਅਤੇ ਉਹ ਕਾਰਵਾਈ ਵਿਚ ਉਹਨਾਂ ਨੂੰ ਪੂਰਾ ਸਹਿਯੋਗ ਕਰਨਗੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਸ਼ ਦੇ ਅਹਾਤੇ 'ਤੇ ਫਿਰ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਬਿਆ ਪੂਰਾ ਸ਼ਹਿਰ
ਇਸ ਗੱਲ ਦੀ ਜਾਣਕਾਰੀ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ। ਇਹ ਛਾਪੇਮਾਰੀ ਉਹਨਾਂ ਦੇ ਪੁੱਤਰ ਚੈਤਨਿਆ ਬਘੇਲ ਦੇ ਖ਼ਿਲਾਫ਼ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਕੀਤੀ ਗਈ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮਾਮਲੇ ਵਿਚ ਨਵੇਂ ਸਬੂਤ ਮਿਲਣ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿਚ ਬਘੇਲ ਦੇ ਘਰ ਛਾਪਾ ਮਾਰਿਆ। ਦੱਸ ਦੇਈਏ ਕਿ ਇਹ ਪਿਤਾ-ਪੁੱਤਰ ਦਾ ਸਾਂਝਾ ਨਿਵਾਸ ਹੈ। ਭਿਲਾਈ ਸਥਿਤ ਆਪਣੇ ਨਿਵਾਸ ਸਥਾਨ ਦੇ ਬਾਹਰ ਪੱਤਰਕਾਰਾਂ ਨਾਲ ਗੱਲ਼ਬਾਤ ਕਰਦੇ ਹੋਏ ਬਘੇਲ ਨੇ ਕਿਹਾ ਕਿ ਆਪਣੇ ਮਾਲਕ ਨੂੰ ਖ਼ੁਸ਼ ਕਰਨ ਲਈ ਮੋਦੀ ਅਤੇ ਸ਼ਾਹ ਨੇ ਮੇਰੇ ਘਰ ਈਡੀ ਭੇਜੀ ਹੈ। ਅਸੀ ਨਾ ਤਾਂ ਡਰਾਂਗੇ ਅਤੇ ਨਾ ਹੀ ਝੁਕਾਂਗੇ। ਭੁਪੇਸ਼ ਬਘੇਲ ਡਰਨਗੇ ਨਹੀਂ। ਅਸੀਂ ਸੱਚਾਈ ਦੀ ਲੜਾਈ ਲੜਾਂਗੇ।
ਇਹ ਵੀ ਪੜ੍ਹੋ - School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਉਨ੍ਹਾਂ ਦੋਸ਼ ਲਾਇਆ, "ਇੱਕ ਪਾਸੇ ਬਿਹਾਰ ਵਿੱਚ ਚੋਣ ਕਮਿਸ਼ਨ ਦੀ ਮਦਦ ਨਾਲ ਵੋਟਰਾਂ ਦੇ ਨਾਮ (ਵੋਟਰ ਸੂਚੀ ਤੋਂ) ਹਟਾਏ ਜਾ ਰਹੇ ਹਨ... ਲੋਕਤੰਤਰ ਨੂੰ ਖੋਰਾ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ, ਵਿਰੋਧੀ ਆਗੂਆਂ ਨੂੰ ਦਬਾਉਣ ਲਈ ਈਡੀ, ਆਈਟੀ, ਸੀਬੀਆਈ, ਡੀਆਰਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਰ ਹੁਣ ਦੇਸ਼ ਦੇ ਲੋਕ ਸਮਝ ਗਏ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ।" ਬਘੇਲ ਨੇ ਕਿਹਾ, "ਈਡੀ ਪਹਿਲਾਂ ਵੀ ਆਈ ਸੀ ਅਤੇ ਮੇਰੇ ਘਰ ਛਾਪਾ ਮਾਰਿਆ ਸੀ ਅਤੇ ਮੇਰੇ ਘਰੋਂ 33 ਲੱਖ ਰੁਪਏ ਬਰਾਮਦ ਕੀਤੇ ਸਨ। ਹੁਣ ਉਹ ਦੁਬਾਰਾ ਆਏ ਹਨ, ਇਸਦਾ ਕੀ ਅਰਥ ਹੈ? ਅਸੀਂ ਪੂਰਾ ਸਹਿਯੋਗ ਕਰਾਂਗੇ... ਭਾਵੇਂ ਉਹ ਮੰਨਣ ਜਾਂ ਨਾ ਮੰਨਣ, ਅਸੀਂ ਲੋਕਤੰਤਰ ਅਤੇ ਨਿਆਂਪਾਲਿਕਾ ਵਿੱਚ ਵਿਸ਼ਵਾਸ ਰੱਖਦੇ ਹਾਂ। ਉਹ (ਭਾਜਪਾ) ਏਜੰਸੀ ਦੀ ਦੁਰਵਰਤੋਂ ਕਰ ਰਹੇ ਹਨ, ਪਰ ਅਸੀਂ ਉਨ੍ਹਾਂ ਨਾਲ ਸਹਿਯੋਗ ਕਰਾਂਗੇ।" ਈਡੀ ਦੇ ਛਾਪੇ ਦੀ ਖ਼ਬਰ ਮਿਲਣ ਤੋਂ ਬਾਅਦ, ਕੁਝ ਪਾਰਟੀ ਸਮਰਥਕ ਬਘੇਲ ਦੇ ਘਰ ਦੇ ਬਾਹਰ ਇਕੱਠੇ ਹੋ ਗਏ। ਕੇਂਦਰੀ ਜਾਂਚ ਏਜੰਸੀ ਨੇ 10 ਮਾਰਚ ਨੂੰ ਚੈਤਨਿਆ ਬਘੇਲ ਵਿਰੁੱਧ ਵੀ ਇਸੇ ਤਰ੍ਹਾਂ ਦੇ ਛਾਪੇ ਮਾਰੇ ਸਨ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨ ਮੰਤਰੀ ਮੋਦੀ ਨੇ ਬਿਹਾਰ ਦੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ, 7,200 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
NEXT STORY