ਜੈਪੁਰ (ਭਾਸ਼ਾ)- ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸੋਮਵਾਰ ਨੂੰ ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ 'ਤੇ ਆਮ ਆਦਮੀ ਨੂੰ ਲੁੱਟਣ ਦਾ ਦੋਸ਼ ਲਗਾਇਆ। ਕਾਂਗਰਸ ਦੇ ਸੀਨੀਅਰ ਨੇਤਾ ਗਹਿਲੋਤ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਪਿਛਲੇ 6 ਮਹੀਨਿਆਂ 'ਚ ਅੰਤਰਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਕਰੀਬ 21 ਫ਼ੀਸਦੀ ਘੱਟ ਹੋਈਆਂ ਹਨ ਪਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਕਟੌਤੀ ਨਹੀਂ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ,''ਅਜਿਹਾ ਲੱਗਦਾ ਹੈ ਕਿ ਭਾਰਤ ਸਰਕਾਰ ਅਤੇ ਤੇਲ ਕੰਪਨੀਆਂ ਮਿਲ ਕੇ ਆਮ ਆਦਮੀ ਦੀ ਜੇਬ ਲੁੱਟ ਰਹੀਆਂ ਹਨ।''
ਗਹਿਲੋਤ ਨੇ ਕਿਹਾ ਕਿ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਦੇ ਅਨੁਰੂਪ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਈਆਂ ਜਾਣ ਤਾਂ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਤੱਕ ਘੱਟ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਚ ਰਾਜਸਥਾਨ ਦੀ ਜਨਤਾ ਨਾਲ ਤਾਂ ਇਕ ਤਰ੍ਹਾਂ ਨਾਲ ਦੁੱਗਣੀ ਠੱਗੀ ਹੋਈ ਹੈ। ਕਾਂਗਰਸ ਆਗੂ ਨੇ ਲਿਖਿਆ,''ਵਿਧਾਨ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਰਾਜਸਥਾਨ 'ਚ ਭਾਜਪਾ ਸਰਕਾਰ ਬਣਨ 'ਤੇ ਇੱਥੇ ਪੈਟਰੋਲ-ਡੀਜ਼ਲ ਦੀ ਕੀਮਤ ਹਰਿਆਣਾ ਅਤੇ ਗੁਜਰਾਤ ਦੇ ਬਰਾਬਰ ਕਰ ਦਿੱਤੇ ਜਾਣਗੇ ਪਰ ਅੱਜ ਤੱਕ ਅਜਿਹਾ ਨਹੀਂ ਹੋਇਆ ਹੈ। ਰਾਜਸਥਾਨ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਮੋਦੀ ਜੀ ਦੀ ਇਹ ਗਾਰੰਟੀ ਕਦੋਂ ਪੂਰੀ ਹੋਵੇਗੀ?''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਮੁਲਾਜ਼ਮ 'ਤੇ ਮਹਿਲਾ ਉਮੀਦਵਾਰ ਦੇ ਨਿੱਜੀ ਅੰਗਾਂ ਦੀ ਤਲਾਸ਼ੀ ਲੈਣ ਦੇ ਦੋਸ਼, CM ਨੇ ਦਿੱਤੇ ਜਾਂਚ ਦੇ ਹੁਕਮ
NEXT STORY