ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਕਿ ਹੋਲੀ, ਈਸਟਰ ਅਤੇ ਈਦ ਵਰਗੇ ਆਉਣ ਵਾਲੇ ਤਿਉਹਾਰਾਂ ਦੌਰਾਨ ਕੋਵਿਡ-19 ਦੇ ਮਾਮਲਿਆਂ ’ਚ ਵਾਧੇ ਨੂੰ ਵੇਖਦੇ ਹੋਏ ਭੀੜ ਨੂੰ ਕੰਟਰੋਲ ਕੀਤਾ ਜਾਵੇ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੀ ਚਿੱਠੀ ’ਚ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਕਿਹਾ ਕਿ ਦੇਸ਼ ਗੰਭੀਰ ਦੌਰ ’ਚੋਂ ਲੰਘ ਰਿਹਾ ਹੈ ਕਿਉਂਕਿ ਕੋਵਿਡ-19 ਦੇ ਮਾਮਲਿਆਂ ’ਚ ਅਤੇ ਇਸ ਦੇ ਕਾਰਨ ਮੌਤਾਂ ’ਚ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਇਨਫੈਕਸ਼ਨ ਹੋਇਆ ਬੇਕਾਬੂ, ਇਕ ਦਿਨ 'ਚ 62 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਭੱਲਾ ਨੇ ਕਿਹਾ ਕਿ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਨੇ 23 ਮਾਰਚ ਨੂੰ ਕੋਵਿਡ-19 ਦੇ ਅਸਰਦਾਈ ਕੰਟਰੋਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਜ਼ੋਰ ਦਿੱਤਾ ਗਿਆ ਸੀ ਕਿ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ‘ਜਾਂਚ-ਪਤਾ ਲਗਾਉਣ-ਇਲਾਜ’ ਦੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 59,118 ਨਵੇਂ ਮਾਮਲੇ ਸਾਹਮਣੇ ਆਏ, ਜੋ ਇਸ ਸਾਲ ਇਕ ਦਿਨ 'ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਕੋਵਿਡ-19 ਨਾਲ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 1,18,46,652 ਹੋ ਗਈ ਹੈ। ਇਸ ਅਨੁਸਾਰ ਦੇਸ਼ 'ਚ 257 ਲੋਕਾਂ ਦੀ ਕੋਵਿਡ-19 ਨਾਲ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1,60,949 ਹੋ ਚੁਕੀ ਹੈ।
ਇਹ ਵੀ ਪੜ੍ਹੋ : 'ਤਾਲਾਬੰਦੀ' ਜਾਂ ਨਾਈਟ ਕਰਫਿਊ ਨਹੀਂ, ਵੈਕਸੀਨ ਲਾ ਸਕਦੀ ਹੈ ਕੋਰੋਨਾ ਦੀ ਦੂਜੀ ਲਹਿਰ 'ਤੇ ਲਗਾਮ: ਹਰਸ਼ਵਰਧਨ
ਅਸਾਮ ਚੋਣਾਂ 2021: ਮਨਮੋਹਨ ਸਿੰਘ ਬੋਲੇ- ਇਸ ਵਾਰ ਸਮਝਦਾਰੀ ਨਾਲ ਵੋਟ ਪਾਓ
NEXT STORY