ਬੈਂਗਲੁਰੂ (ਅਨਸ)-ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕੇਂਦਰ ਸਰਕਾਰ ’ਤੇ ਕੰਨੜ ਭਾਸ਼ਾ ਨੂੰ ਨਜ਼ਰਅੰਦਾਜ਼ ਕਰਨ ਤੇ ਹਿੰਦੀ ਠੋਸਣ ਦਾ ਦੋਸ਼ ਲਾਇਆ ਹੈ। ਸ਼ਨੀਵਾਰ ਰਾਜਧਾਨੀ ’ਚ ਰਾਜ ਸਥਾਪਨਾ ਦਿਵਸ ਮਨਾਉਣ ਲਈ ਆਯੋਜਿਤ ਇਕ ਸਮਾਗਮ ’ਚ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਕੰਨੜ ਵਿਰੋਧੀ ਤਾਕਤਾਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਤੇ ਕਿਹਾ ਕਿ ਕੇਂਦਰ ਸਰਕਾਰ ਕਰਨਾਟਕ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਰਨਾਟਕ ਕੇਂਦਰ ਸਰਕਾਰ ਦੇ ਮਾਲੀਏ ’ਚ 4.5 ਲੱਖ ਕਰੋੜ ਰੁਪਏ ਦਾ ਯੋਗਦਾਨ ਪਾਉਂਦਾ ਹੈ ਪਰ ਉਸ ਨੂੰ ਉਸ ਦਾ ਢੁੱਕਵਾਂ ਹਿੱਸਾ ਨਹੀਂ ਦਿੱਤਾ ਜਾਂਦਾ। ਮਾਮੂਲੀ ਜਿਹੀ ਰਕਮ ਦਿੱਤੀ ਜਾਂਦੀ ਹੈ। ਕੰਨੜ ਭਾਸ਼ਾ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਿੰਦੀ ਠੋਸਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ। ਹਿੰਦੀ ਤੇ ਸੰਸਕ੍ਰਿਤ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾਂਦੀਆਂ ਹਨ ਜਦੋਂ ਕਿ ਦੇਸ਼ ਦੀਆਂ ਹੋਰ ਭਾਸ਼ਾਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਰਨਾਟਕ ਨੂੰ ਇਸ ਦੇ ਵਿਕਾਸ ਲਈ ਜ਼ਰੂਰੀ ਫੰਡਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
WhatsApp ਚੈਟ ਬਣੀ ਮੁਸੀਬਤ! ਸ਼ਖ਼ਸ ਨੂੰ ਮਿਲਿਆ 22 ਕਰੋੜ ਦਾ ਨੋਟਿਸ
NEXT STORY