ਨਵੀਂ ਦਿੱਲੀ–ਰਾਜ ਸਭਾ 'ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ 'ਤੇ ਸਿਆਸੀ ਵਿਰੋਧੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਇਸ ਮੁੱਦੇ ’ਤੇ ਨਿਯਮ 267 ਤਹਿਤ ਤੁਰੰਤ ਚਰਚਾ ਦੀ ਮੰਗ ਕੀਤੀ। ਚੇਅਰਮੈਨ ਐਮ.ਵੈਂਕਈਆ ਨਾਇਡੂ ਨੇ ਇਸ ਸਬੰਧ ਵਿਚ ਖੜਗੇ ਦੇ ਨੋਟਿਸ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਸ਼ਿਵ ਸੈਨਾ ਦੀ ਪ੍ਰਿਅੰਕਾ ਚਤੁਰਵੇਦੀ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਅਤੇ ਰਾਘਵ ਚੱਢਾ ਵੱਲੋਂ ਨਿਯਮ 267 ਤਹਿਤ ਵੱਖ-ਵੱਖ ਮੁੱਦਿਆਂ 'ਤੇ ਦਿੱਤੇ ਨੋਟਿਸਾਂ ਨੂੰ ਵੀ ਨਾ-ਮਨਜ਼ੂਰ ਕਰ ਦਿੱਤਾ।
ਵੈਂਕਈਆ ਨੇ ਕਿਹਾ ਕਿ ਇਹ ਅਜਿਹੇ ਮੁੱਦੇ ਹਨ, ਜਿਨ੍ਹਾਂ ਲਈ ਸਦਨ ਦਾ ਕੰਮਕਾਜ ਮੁਲਤਵੀ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਉਨ੍ਹਾਂ ਨੇ ਖੜਗੇ ਅਤੇ ਚਤੁਰਵੇਦੀ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ। ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਨਿਯਮ 267 ਜੋ ਨੋਟਿਸ ਦਿੱਤਾ, ਉਹ ਬਹੁਤ ਮਹੱਤਵਪੂਰਨ ਹੈ ਅਤੇ ਇਸ 'ਤੇ ਸਦਨ 'ਚ ਚਰਚਾ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਈ. ਡੀ, ਸੀ.ਬੀ.ਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਖੁਦਮੁਖਤਿਆਰੀ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਮੌਜੂਦਾ ਸੱਤਾਧਾਰੀ ਸਰਕਾਰ ਸਿਆਸੀ ਵਿਰੋਧੀਆਂ ਵਿਰੁੱਧ ਗੁੱਸੇ ਨਾਲ ਅਜਿਹਾ ਕਰ ਰਹੀ ਹੈ। ਇਨ੍ਹਾਂ ਏਜੰਸੀਆਂ ਨੂੰ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਕਾਰਕੁੰਨਾਂ, ਮੀਡੀਆ ਅਤੇ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਮੁਹਿੰਮਾਂ ਰਾਹੀਂ ਡੇਗਣ ਲਈ ਵਰਤਿਆ ਜਾ ਰਿਹਾ ਹੈ। ਖੜਗੇ ਨੇ ਇਸ ਮੁੱਦੇ ’ਤੇ ਚਰਚਾ ਕਰਾਉਣ ਦੀ ਮੰਗ ਕੀਤੀ ਪਰ ਚੇਅਰਮੈਨ ਨੇ ਇਸ ਨੂੰ ਨਾ-ਮਨਜ਼ੂਰ ਕਰ ਦਿੱਤਾ।
ਜੰਮੂ ਕਸ਼ਮੀਰ 'ਚ ਐੱਸ.ਆਈ.ਏ. ਨੇ 7 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
NEXT STORY