ਨਵੀਂ ਦਿੱਲੀ (ਯੂ. ਐੱਨ. ਆਈ.) : ਕੇਂਦਰ ਸਰਕਾਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ 1570 ਕਰੋੜ ਰੁਪਏ ਦੇ ਨਿਵੇਸ਼ ਨਾਲ 157 ਨਵੇਂ ਸਰਕਾਰੀ ਨਰਸਿੰਗ ਕਾਲਜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਬੁੱਧਵਾਰ ਨੂੰ ਇੱਥੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਦੀ ਬੈਠਕ ’ਚ ਇਸ ਸਬੰਧੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀ ਇਹ ਗੱਲ
ਬੈਠਕ ਤੋਂ ਬਾਅਦ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮਾਂਡਵੀਆ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਇੱਥੇ ਇਕ ਪੱਤਰਕਾਰ ਸੰਮੇਲਨ ’ਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ’ਚ 15,700 ਵਾਧੂ ਨਰਸਿੰਗ ਸੀਟਾਂ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਰਾਜਸਥਾਨ, ਬਿਹਾਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਨੂੰ ਜ਼ਿਆਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਨਵਾਂ ਨਰਸਿੰਗ ਕਾਲਜ ਪਹਿਲਾਂ ਤੋਂ ਸਥਾਪਤ ਮੈਡੀਕਲ ਕਾਲਜ ਦੇ ਨਾਲ ਸਬੰਧਤ ਹੋਵੇਗਾ। ਉਨ੍ਹਾਂ ਕਿਹਾ ਕਿ ਲਗਭਗ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਸਥਾਪਤ ਨਵੇਂ ਮੈਡੀਕਲ ਕਾਲਜਾਂ ਦੇ ਨਾਲ ਨਵਾਂ ਨਰਸਿੰਗ ਕਾਲਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਨਹੀਂ ਆਉਂਦਾ ਸੀ ਗੁੱਸਾ, ਆਪਣੇ ਨਾਲ ਹੀ ਲੈ ਗਏ ਵੱਡਾ ਰਾਜ਼
ਹਰ ਇਕ ਨਵੇਂ ਨਰਸਿੰਗ ਕਾਲਜ ਲਈ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਮਾਂਡਵੀਆ ਨੇ ਕਿਹਾ ਕਿ ਦੇਸ਼ ਅਤੇ ਵਿਦੇਸ਼ ’ਚ ਭਾਰਤੀ ਨਰਸਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਇਸ ਮੰਗ ਦੀ ਪੂਰਤੀ ਹੋਵੇਗੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਨਰਸਿੰਗ ਕਾਲਜ ਅਗਲੇ 24 ਮਹੀਨਿਆਂ ’ਚ ਬਣ ਕੇ ਤਿਆਰ ਹੋ ਜਾਣਗੇ। ਇਸ ਦਰਮਿਆਨ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਮੈਡੀਕਲ ਸਾਜ਼ੋ-ਸਾਮਾਨ ਨੀਤੀ 2023 ’ਤੇ ਆਪਣੀ ਮੋਹਰ ਲਾ ਦਿੱਤੀ, ਜਿਸ ’ਚ ਇਸ ਖੇਤਰ ਨੂੰ ਅਗਲੇ 5 ਸਾਲ ’ਚ 50 ਅਰਬ ਡਾਲਰ ਤੱਕ ਲਿਜਾਣ ਦਾ ਟੀਚਾ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੀ ਸ਼ਾਨ ਘੰਟਾ ਘਰ ਦੀ 120 ਸਾਲ ਪੁਰਾਣੀ ਘੜੀ ਮੁੜ ਦੱਸੇਗੀ ਟਾਈਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਕਸਲੀ ਹਮਲਾ; 50 ਕਿਲੋ ਵਿਸਫੋਟਕ ਨਾਲ ਧਮਾਕਾ ਅਤੇ ਕਿਰਾਏ ਦੀ ਵੈਨ, ਇੰਝ ਗਈ 10 ਜਵਾਨਾਂ ਦੀ ਜਾਨ
NEXT STORY