ਨਵੀਂ ਦਿੱਲੀ - ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਨੇ ਕਿੰਨਰ ਭਾਈਚਾਰੇ ਦੇ ਹਰ ਇਕ ਵਿਅਕਤੀ ਨੂੰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਫੌਰੀ ਰਾਹਤ ਦੇ ਰੂਪ ’ਚ 1500 ਰੁਪਏ ਦਾ ਗੁਜ਼ਾਰਾ ਭੱਤਾ ਦੇਣ ਦਾ ਫੈਸਲਾ ਕੀਤਾ ਹੈ।
ਮੰਤਰਾਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਇਸ ਵਿੱਤੀ ਸਹਾਇਤਾ ਨਾਲ ਕਿੰਨਰ ਭਾਈਚਾਰੇ ਨੂੰ ਆਪਣੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨ ’ਚ ਮਦਦ ਮਿਲੇਗੀ। ਇਨ੍ਹਾਂ ਲੋਕਾਂ ਲਈ ਕੰਮ ਕਰ ਰਹੇ ਗੈਰ-ਸਰਕਾਰੀ ਸੰਗਠਨਾਂ ਅਤੇ ਕਮਿਊਨਿਟੀ ਆਧਾਰਿਤ ਸੰਗਠਨਾਂ (ਸੀ. ਬੀ. ਓ.) ਨੂੰ ਇਸ ਕਦਮ ਬਾਰੇ ਜਾਗਰੂਕਤਾ ਫੈਲਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਨੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਯਕੀਨੀ ਬਣਾਉਣ ਕਿ ਕੋਵਿਡ-19 ਟੀਕਾਕਰਨ ਕੇਂਦਰਾਂ ’ਤੇ ਟ੍ਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨਾਲ ਕੋਈ ਭੇਦਭਾਵ ਨਾ ਹੋਵੇ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਨੇ ਸੂਬਿਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਟ੍ਰਾਂਸਜੈਂਡਰ ਭਾਈਚਾਰੇ ਤੱਕ ਪੁੱਜਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਤਾਂਕਿ ਉਨ੍ਹਾਂ ਨੂੰ ਵੀ ਟੀਕਾਕਰਨ ਦੀ ਜਾਣਕਾਰੀ ਦਿੱਤੀ ਜਾ ਸਕੇ ਅਤੇ ਉਨ੍ਹਾਂ ’ਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਬੱਚਿਆਂ 'ਤੇ ਜੂਨ ਤੋਂ ਕੋਵੈਕਸੀਨ ਦਾ ਕਲੀਨਿਕਲ ਟ੍ਰਾਇਲ ਸ਼ੁਰੂ ਹੋ ਸਕਦੈ: ਭਾਰਤ ਬਾਇਓਟੈਕ
NEXT STORY