ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਹਮਣੇ ਕੇਂਦਰ ਸਰਕਾਰ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ ਜੰਮੂ-ਕਸ਼ਮੀਰ 'ਚ ਉਹ ਕਿਸੇ ਵੀ ਸਮੇਂ ਚੋਣਾਂ ਕਰਾਉਣ ਨੂੰ ਤਿਆਰ ਹਨ ਪਰ ਸੂਬੇ ਦਾ ਦਰਜਾ ਬਹਾਲ ਕਰਨ ਲਈ ਕੋਈ ਨਿਸ਼ਚਿਤ ਸਮੇਂ ਸੀਮਾ ਨਹੀਂ ਦੱਸ ਸਕਦੀ। ਪੂਰਨ ਸੂਬਾ ਬਹਾਲ ਕਰਨ ਵਿਚ ਕੁਝ ਸਮਾਂ ਲੱਗੇਗਾ। ਮੁੱਖ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਐੱਸ. ਕੇ. ਕੌਲ, ਜਸਟਿਸ ਸੰਜੀਵ ਖੰਨਾ, ਬੀ. ਆਰ. ਗਵਈ ਅਤੇ ਜਸਟਿਸ ਸੂਰਈਆਕਾਂਤ ਦੀ ਪ੍ਰਧਾਨਗੀ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕੇਂਦਰ ਸਰਕਾਰ ਦਾ ਪੱਖ ਰੱਖ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੇ ਇਸ ਬਿਆਨ ਨੂੰ ਰਿਕਾਰਡ 'ਤੇ ਲਿਆ ਪਰ ਸਪੱਸ਼ਟ ਕੀਤਾ ਕਿ ਸੰਵਿਧਾਨ ਦੀ ਧਾਰਾ-370 ਨੂੰ ਰੱਦ ਕਰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਯੋਗਤਾ ਦੇ ਆਧਾਰ 'ਤੇ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ- ਚੰਦਰਯਾਨ-3: ਇਸਰੋ ਨੇ ਦਿੱਤੀ ਵੱਡੀ ਖੁਸ਼ਖ਼ਬਰੀ, ਪ੍ਰਗਿਆਨ ਰੋਵਰ ਨੇ ਪਾਰ ਕੀਤੀ ਪਹਿਲੀ ਰੁਕਾਵਟ
ਮਹਿਤਾ ਨੇ ਜੰਮੂ-ਕਸ਼ਮੀਰ ਲਈ ਪੂਰੇ ਸੂਬੇ ਦਾ ਦਰਜਾ ਬਹਾਲ ਕਰਨ 'ਤੇ ਇਕ ਨਿਸ਼ਚਿਤ ਸਮੇਂ ਸੀਮਾ ਦੱਸਣ ਤੋਂ ਪਰਹੇਜ਼ ਕੀਤਾ। ਉਨ੍ਹਾਂ ਨੇ ਉੱਥੇ ਨਿਵੇਸ਼, ਰੁਜ਼ਗਾਰ ਅਤੇ ਸੈਲਾਨੀਆਂ ਦੀ ਗਿਣਤੀ ਵਧਣ ਸਮੇਤ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਅਦਾਲਤ ਨੂੰ ਦੱਸਿਆ। ਜਸਟਿਸ ਚੰਦਰਚੂੜ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਸੰਵਿਧਾਨਕ ਬੈਂਚ ਨੇ 29 ਅਗਸਤ ਨੂੰ ਕੇਂਦਰ ਸਰਕਾਰ ਨੂੰ ਅਧਿਕਾਰਤ ਬਿਆਨ ਦੇਣ ਲਈ ਕਿਹਾ ਸੀ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਭਰਾ ਦੀ ਹੋਈ ਮੌਤ, ਰੋਂਦੀ-ਕੁਰਲਾਉਂਦੀ ਭੈਣ ਨੇ ਆਖ਼ਰੀ ਵਾਰ ਗੁੱਟ 'ਤੇ ਬੰਨ੍ਹਿਆ ਪਿਆਰ
ਸੁਪਰੀਮ ਕੋਰਟ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਕਿਸੇ ਵੀ ਸਮੇਂ ਜੰਮੂ-ਕਸ਼ਮੀਰ 'ਚ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿ ਵੋਟਰ ਸੂਚੀ ਨੂੰ ਅਪਡੇਟ ਕਰਨ ਦਾ ਕੰਮ ਚੱਲ ਰਿਹਾ ਹੈ। ਇਸ ਦਿਸ਼ਾ ਵਿਚ ਕਾਫੀ ਕੰਮ ਪੂਰਾ ਹੋ ਚੁੱਕਾ ਹੈ। ਆਖ਼ਰੀ ਫ਼ੈਸਲਾ ਚੋਣ ਕਮਿਸ਼ਨ ਅਤੇ ਸੂਬਾ ਚੋਣ ਪੈਨਲ ਨੂੰ ਲੈਣਾ ਹੈ। ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਵਿਕਾਸ ਪ੍ਰੀਸ਼ਦ ਦੀਆਂ ਚੋਣਾਂ ਪਹਿਲਾਂ ਹੀ ਹੋ ਚੁੱਕੀਆਂ ਹਨ ਅਤੇ ਹੁਣ ਛੇਤੀ ਹੀ ਪੰਚਾਇਤ ਚੋਣਾਂ ਹੋਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਸਮੀ ਪੂਜਾ ਨਾਲ ਸਮਾਪਤ ਹੋਈ ਅਮਰਨਾਥ ਯਾਤਰਾ, 4.70 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ
NEXT STORY