ਗ੍ਰੇਟਰ ਨੋਇਡਾ (ਏਜੰਸੀ) - ਸੈਂਟਰਲ ਨੋਇਡਾ ਦੇ ਬਿਸਰਖ ਥਾਣਾ ਖੇਤਰ ’ਚ ਸਥਿਤ ਗੌਰ ਸਿਟੀ-1 ਦੇ ਫਸਟ ਐਵੇਨਿਊ ’ਚ ਸੋਮਵਾਰ ਇਕ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਸ਼ੱਕੀ ਹਾਲਾਤ ’ਚ ਡਿੱਗਣ ਨਾਲ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਘਟਨਾ ਬਾਰੇ ਉਸ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : 10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
ਪੁਲਸ ਅਨੁਸਾਰ ਡਾਇਲ-112 ਰਾਹੀਂ ਨੌਜਵਾਨ ਦੇ ਤੀਜੀ ਮੰਜ਼ਿਲ ਤੋਂ ਡਿੱਗਣ ਬਾਰੇ ਇਕ ਕਾਲ ਆਈ ਸੀ। ਪੁਲਸ ਮੌਕੇ ’ਤੇ ਪਹੁੰਚੀ ਤੇ ਰੋਸ਼ਨ ਲਾਲ ਦੇ ਪੁੱਤਰ ਪੁਲਕਿਤ ਗੌਤਮ ਨੂੰ ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਕਿਤ ਫਸਟ ਐਵੇਨਿਊ, ਗੌਰ ਸਿਟੀ-1 ’ਚ ਰਹਿੰਦਾ ਸੀ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਡਿਪਰੈਸ਼ਨ ’ਚ ਸੀ। ਉਹ ਕਿਹੜੇ ਹਾਲਾਤ ’ਚ ਤੀਜੀ ਮੰਜ਼ਿਲ ਤੋਂ ਡਿੱਗਿਆ, ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਸ ਸਾਰੇ ਪੱਖਾਂ ਦੀ ਜਾਂਚ ਕਰ ਰਹੀ ਹੈ। ਪੋਸਟਮਾਰਟਮ ਰਿਪੋਰਟ ਦੀ ਰਿਪੋਰਟ ਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਕਾਸ਼ ਆਨੰਦ ਦੀ ਵਾਪਸੀ 'ਤੇ ਮਾਇਆਵਤੀ ਨੇ ਮੀਡੀਆ ਨੂੰ ਦਿੱਤੀ ਨਸੀਹਤ
NEXT STORY