ਨਵੀਂ ਦਿੱਲੀ (ਭਾਸ਼ਾ)— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਮੋਹਲੇਧਾਰ ਮੀਂਹ ਅਤੇ ਹੜ੍ਹ ਤੋਂ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਇਕ ਟਵੀਟ ਵਿਚ ਕਿਹਾ ਕਿ ਸਰਕਾਰ ਮੀਂਹ ਅਤੇ ਹੜ੍ਹ ਨੂੰ ਵੇਖਦਿਆਂ ਕੇਰਲ ਦੇ ਕੁਝ ਹਿੱਸਿਆਂ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸੰਭਵ ਮਦਦ ਮੁਹੱਈਆ ਕਰਾਏਗੀ। ਰਾਸ਼ਟਰੀ ਆਫ਼ਤ ਮੋਚਨ ਬਲ (ਐੱਨ. ਡੀ. ਆਰ. ਐੱਫ.) ਦੀ ਟੀਮ ਪਹਿਲਾਂ ਹੀ ਬਚਾਅ ਮੁਹਿੰਮ ’ਚ ਮਦਦ ਲਈ ਭੇਜ ਚੁੱਕੀ ਹੈ। ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹੈ।
ਦੱਸ ਦੇਈਏ ਕਿ ਐੱਨ. ਡੀ. ਆਰ. ਐੱਫ. ਨੇ ਤਲਾਸ਼, ਬਚਾਅ ਅਤੇ ਰਾਹਤ ਮੁਹਿੰਮ ਲਈ ਸੂਬੇ ਵਿਚ 11 ਟੀਮਾਂ ਨੂੰ ਤਾਇਨਾਤ ਕੀਤਾ ਹੈ। ਕਈ ਥਾਵਾਂ ’ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। 12 ਤੋਂ ਵੱਧ ਲੋਕ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਵਰਕਰਾਂ ਨੇ ਐਤਵਾਰ ਦੀ ਸਵੇਰ ਨੂੰ 4 ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ, ਜਿਸ ਨਾਲ ਮਿ੍ਰਤਕਾਂ ਦੀ ਗਿਣਤੀ ਵਧ ਕੇ 10 ਹੋ ਗਈ ਹੈ। ਅਜੇ ਤੱਕ ਲਾਸ਼ਾਂ ਦੀ ਪਹਿਚਾਣ ਨਹੀਂ ਕੀਤੀ ਗਈ ਹੈ।
UP Election 2022: ਪੰਜ ਦਿਨਾਂ ’ਚ ਦੋ ਵਾਰ ਉੱਤਰ ਪ੍ਰਦੇਸ਼ ਜਾਣਗੇ PM ਮੋਦੀ, ਲੋਕਾਂ ਨੂੰ ਦੇਣਗੇ ਵੱਡੀ ਸੌਗਾਤ
NEXT STORY