ਹਰਿਆਣਾ : ਹਰਿਆਣਾ ਵਿੱਚ ਅੱਜ ਤੋਂ ਸੀਈਟੀ ਪ੍ਰੀਖਿਆ ਸ਼ੁਰੂ ਹੋ ਗਈ ਹੈ। ਇਹ ਪ੍ਰੀਖਿਆ 26 ਅਤੇ 27 ਜੁਲਾਈ ਨੂੰ ਦੋ ਸ਼ਿਫਟਾਂ ਵਿੱਚ ਹੋਵੇਗੀ। ਪਹਿਲੀ ਸ਼ਿਫਟ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ 11:45 ਵਜੇ ਤੱਕ ਹੋਵੇਗੀ। ਇਹ ਪ੍ਰੀਖਿਆ HSSC (Haryana Staff Selection Commission) ਦੁਆਰਾ ਗਰੁੱਪ-ਸੀ ਦੀਆਂ ਅਸਾਮੀਆਂ ਲਈ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ - 26, 27, 28, 29 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ, IMD ਵਲੋਂ ਯੈਲੋ ਅਲਰਟ ਜਾਰੀ
ਯਮੁਨਾਨਗਰ ਵਿੱਚ ਪੇਪਰ ਦੇਣ ਤੋਂ ਪਹਿਲਾ ਉਮੀਦਵਾਰਾਂ ਦੇ ਜੁੱਤੇ ਉਤਾਰੇ ਗਏ ਅਤੇ ਫਿਰ ਉਹਨਾਂ ਦੀ ਚੈਕਿੰਗ ਕੀਤੀ ਗਈ। ਜੀਂਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਔਰਤਾਂ ਨੂੰ ਪ੍ਰੀਖਿਆ ਕੇਂਦਰਾਂ ਦੇ ਬਾਹਰ ਕੰਨਾਂ ਦੀਆਂ ਵਾਲੀਆਂ, ਚੂੜੀਆਂ ਅਤੇ ਝਾਂਝਰਾ ਉਤਾਰਦੇ ਦੇਖਿਆ ਗਿਆ। ਸੋਨੀਪਤ ਵਿੱਚ ਆਮ ਯਾਤਰੀ ਬੱਸਾਂ ਲਈ ਪਰੇਸ਼ਾਨ ਹੁੰਦੇ ਦਿਖਾਈ ਦਿੱਤੇ। ਕੁਰੂਕਸ਼ੇਤਰ ਲਈ ਬੱਸ ਜੋ ਸੋਨੀਪਤ ਦੇ ਫਰਮਾਣਾ ਬੱਸ ਸਟੈਂਡ ਤੋਂ ਰਵਾਨਾ ਹੋਣੀ ਸੀ, ਨਹੀਂ ਪਹੁੰਚੀ। ਉਮੀਦਵਾਰ ਫਰੀਦਾਬਾਦ ਬੱਸ ਸਟੈਂਡ 'ਤੇ ਬੱਸ ਸੇਵਾ ਲਈ ਭਟਕਦੇ ਰਹੇ।
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਨੂਹ ਜ਼ਿਲ੍ਹੇ ਦੇ ਸੀਈਟੀ ਪ੍ਰੀਖਿਆ ਕੇਂਦਰ 'ਤੇ ਹਰਿਆਣਾ ਸਟਾਫ ਸਿਲੈਕਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਹਿੰਮਤ ਸਿੰਘ ਨੇ ਕਿਹਾ ਕਿ ਕੇਂਦਰ ਵਿੱਚ 13 ਲੱਖ 48 ਹਜ਼ਾਰ ਬੱਚੇ ਪ੍ਰੀਖਿਆ ਦੇ ਰਹੇ ਹਨ। 12 ਹਜ਼ਾਰ 500 ਬੱਚਿਆਂ ਨੂੰ ਪ੍ਰੀਖਿਆ ਤੋਂ ਵਾਂਝੇ ਰੱਖਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਬੱਚਿਆਂ ਨੇ ਫਾਰਮ 'ਤੇ ਦਸਤਖ਼ਤ ਨਹੀਂ ਕੀਤੇ ਹਨ। ਚਰਖੀ ਦਾਦਰੀ ਵਿੱਚ ਸੀਈਟੀ ਪ੍ਰੀਖਿਆ ਦੇ ਪਹਿਲੇ ਦਿਨ ਸਵੇਰ ਦੀ ਸ਼ਿਫਟ ਵਿੱਚ ਪ੍ਰੀਖਿਆ ਕੇਂਦਰਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ।
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਪ੍ਰੀਖਿਆ ਕੇਂਦਰਾਂ ਦੇ ਬਾਹਰ ਸਖ਼ਤ ਸੁਰੱਖਿਆ ਵਿਚਕਾਰ ਉਮੀਦਵਾਰਾਂ ਨੂੰ ਅੰਦਰ ਭੇਜਿਆ ਜਾ ਰਿਹਾ ਹੈ। ਪ੍ਰੀਖਿਆ ਲਈ ਅੰਦਰ ਜਾਂਦੇ ਸਮੇਂ ਬੈਲਟਾਂ, ਪਰਸ ਅਤੇ ਹੋਰ ਸਮਾਨ ਕੇਂਦਰ ਦੇ ਬਾਹਰ ਰੱਖਿਆ ਜਾ ਰਿਹਾ ਹੈ। ਫਰੀਦਾਬਾਦ ਤੋਂ ਪ੍ਰੀਖਿਆ ਦੇਣ ਆਏ ਵਿਦਿਆਰਥੀ ਪ੍ਰੀਖਿਆ ਕੇਂਦਰ ਪਹੁੰਚ ਰਹੇ ਹਨ। ਕੇਂਦਰਾਂ ਦੇ ਬਾਹਰ ਵਿਦਿਆਰਥੀਆਂ ਦੀ ਲੰਬੀ ਕਤਾਰ ਹੈ। ਸੁਰੱਖਿਆ ਕਾਰਨਾਂ ਕਰਕੇ ਪ੍ਰੀਖਿਆ ਕੇਂਦਰ ਦੇ 500 ਮੀਟਰ ਦੇ ਘੇਰੇ ਵਿੱਚ ਮੋਬਾਈਲ ਸੇਵਾਵਾਂ ਅਤੇ ਇੰਟਰਨੈੱਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰਨਾਥ ਯਾਤਰਾ 'ਚ ਸ਼ਰਧਾਲੂਆਂ ਦੀ ਗਿਣਤੀ ਵਧੀ, ਜੰਮੂ ਤੋਂ 2,300 ਤੋਂ ਵੱਧ ਸ਼ਰਧਾਲੂਆਂ ਦਾ ਜਥਾ ਰਵਾਨਾ
NEXT STORY