ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਪਿੰਡ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਕੰਟਰੋਲ ਰੋਖਾ ਦੇ ਦੂਜੇ ਪਾਸਿਓ ਚਲਾਈ ਗਈ ਗੋਲੀ ਲੱਗਣ ਨਾਲ ਫੌਜ ਦਾ ਇਕ ਕੁੱਲੀ ਜ਼ਖਮੀ ਹੋ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨੀ ਫੌਜੀਆਂ ਨੇ ਸ਼ੁੱਕਰਵਾਰ ਨੂੰ ਸਵੇਰਸਾਰ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ 'ਚ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆ। ਇੱਕ ਗੋਲੀ ਫੌਜ ਦੇ ਕੁੱਲੀ ਸੁਰਜੀਤ ਕੁਮਾਰ ਨੂੰ ਲੱਗੀ , ਜੋ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤਰੁੰਤ ਹਸਪਤਾਲ ਲਿਜਾਇਆ ਗਿਆ।ਇਸ ਹਾਦਸੇ ਤੋਂ ਇਲਾਵਾ ਕਿਸੇ ਹੋਰ ਉਲੰਘਣਾ ਕੀਤੇ ਜਾਣ ਦੀ ਜਾਣਕਾਰੀ ਨਹੀਂ ਮਿਲੀ ਹੈ।
ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ 26 ਫਰਵਰੀ ਨੂੰ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਕੈਂਪ 'ਤੇ ਏਅਰ ਸਟ੍ਰਾਈਕ ਕੀਤੀ। ਇਸ ਤੋਂ ਬਾਅਦ ਸਰਹੱਦ 'ਤੇ 100 ਤੋਂ ਜ਼ਿਆਦਾ ਵਾਰ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ।
ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 25 ਮਾਰਚ ਤੱਕ ਮੁਲਤਵੀ
NEXT STORY