ਨਵੀਂ ਦਿੱਲੀ (ਕਮਲ ਕਾਂਸਲ) : ਅੱਜ ਦਿੱਲੀ ਦੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਰਾਜ ਸਭਾ ਮੈਂਬਰ ਪਦਮ ਸ਼੍ਰੀ ਵਿਕਰਮਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਦਾ ਸਨਮਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਅਤੇ ਪੰਜਾਬੀਆਂ ਲਈ ਕੀਤੀ ਗਈ ਸੇਵਾ ਨੂੰ ਦੇਖਦਿਆਂ ਕੀਤਾ ਗਿਆ ਹੈ। ਨਾਲ ਹੀ ਅੱਜ ਵਿਕਰਮਜੀਤ ਸਿੰਘ ਵੱਲੋਂ ਦਿੱਲੀ ਵਿੱਚ ਵਸਦੇ ਪੰਜਾਬੀਆਂ ਅਤੇ ਸਿੱਖਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੁਣ ਦਿੱਲੀ ਦੀ ਮਸ਼ਹੂਰ ਯੂਨੀਵਰਸਿਟੀ ਜੇ.ਐੱਨ.ਯੂ. ਵਿੱਚ ਪੰਜਾਬੀ ਭਾਸ਼ਾ ਲਾਜ਼ਮੀ ਕਰਵਾਈ ਜਾਵੇਗੀ ਤੇ ਇਥੇ ਪੰਜਾਬੀ ਭਾਸ਼ਾ ਦੀ ਚੇਅਰ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸੇਵਾ ਅਤੇ ਪੰਜਾਬੀ ਮਾਂ-ਬੋਲੀ ਦੀ ਸੇਵਾ ਉਹ ਹਮੇਸ਼ਾ ਜਾਰੀ ਰੱਖਣਗੇ।
ਇਹ ਵੀ ਪੜ੍ਹੋ : ਸੂਬੇ ’ਚ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ CM ਮਾਨ 11 ਤੋਂ 18 ਸਤੰਬਰ ਤੱਕ ਕਰਨਗੇ ਜਰਮਨੀ ਦਾ ਦੌਰਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਭਾਜਪਾ ਆਗੂ RP ਸਿੰਘ ਨੇ ਕੀਤਾ ਟਵੀਟ, ਪੰਜਾਬ ’ਚ ਧਰਮ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਕਹੀ ਇਹ ਗੱਲ
NEXT STORY