ਕਟੜਾ (ਅਮਿਤ)- ਚੇਤ ਨਰਾਤਿਆਂ ਦੌਰਾਨ ਰੋਜ਼ਾਨਾ ਵੱਡੀ ਗਿਣਤੀ ’ਚ ਸ਼ਰਧਾਲੂ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਪਹੁੰਚ ਰਹੇ ਹਨ। ਇਸ ਦਾ ਨਤੀਜਾ ਹੈ ਕਿ ਚੇਤ ਨਰਾਤਿਆਂ ਦੇ 4 ਦਿਨਾਂ ਵਿਚ ਹੁਣ ਤੱਕ 1.65 ਲੱਖ ਸ਼ਰਧਾਲੂਆਂ ਨੇ ਵੈਸ਼ਨੋ ਦੇਵੀ ਭਵਨ ਸਥਿਤ ਮਾਂ ਭਗਵਤੀ ਦੀਆਂ ਕੁਦਰਤੀ ਪਿੰਡੀਆਂ ਦੇ ਦਰਸ਼ਨ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਅੰਕੜੇ ਦਰਸਾਉਂਦੇ ਹਨ ਕਿ ਹਰ ਰੋਜ਼ ਲੱਗਭਗ 40,000 ਤੋਂ 50,000 ਸ਼ਰਧਾਲੂ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਰਜਿਸਟ੍ਰੇਸ਼ਨ ਰੂਮ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲੇ ਨਰਾਤੇ ’ਤੇ 47,899, ਦੂਜੇ ਨਰਾਤੇ ’ਤੇ 45,200 ਅਤੇ ਤੀਜੇ ਨਰਾਤੇ ’ਤੇ 39,100 ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਦੇ ਨਾਲ ਹੀ, ਬੁੱਧਵਾਰ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਵੱਡੀ ਗਿਣਤੀ ਵਿਤਚ ਸ਼ਰਧਾਲੂ ਯਾਤਰਾ ਆਰ. ਐੱਫ. ਆਈ. ਡੀ. ਹਾਸਲ ਕਰ ਕੇ ਵੈਸ਼ਨੋ ਦੇਵੀ ਭਵਨ ਵੱਲ ਰਵਾਨਾ ਹੋ ਗਏ ਸਨ। ਨਰਾਤਿਆਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿਚ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਹਰਸੰਭਵ ਕੋਸ਼ਿਸ਼ ਕਰ ਰਿਹਾ ਹੈ। ਸ਼ਰਾਈਨ ਬੋਰਡ ਦੀਆਂ ਟੀਮਾਂ ਬੋਰਡ ਦੇ ਉੱਚ ਅਧਿਕਾਰੀਆਂ ਦੀ ਦੇਖਰੇਖ ਵਿਚ ਦਿਨ-ਰਾਤ ਕੰਮ ਕਰ ਰਹੀਆਂ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀਐੱਮ ਮੋਦੀ ਦੋ ਦਿਨਾਂ ਦੌਰੇ 'ਤੇ ਥਾਈਲੈਂਡ ਰਵਾਨਾ, BIMSTEC ਸੰਮੇਲਨ 'ਚ ਲੈਣਗੇ ਹਿੱਸਾ
NEXT STORY