ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਚਮੋਲੀ 'ਚ ਹੋਏ ਹਾਦਸੇ ਨੂੰ ਲੈ ਕੇ ਸੋਗ ਜਤਾਇਆ ਹੈ ਅਤੇ ਇਸ ਨੂੰ 'ਬੇਹੱਦ ਦਰਦਨਾਕ' ਕਰਾਰ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਦੀ ਦੇਖਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰਸੰਭਵ ਮਦਦ 'ਚ ਜੁਟਿਆ ਹੈ। ਚਮੋਲੀ ਜ਼ਿਲ੍ਹੇ 'ਚ ਨਮਾਮਿ ਗੰਗੇ ਪ੍ਰਾਜੈਕਟ ਕੋਲ ਐੱਸ.ਟੀ.ਪੀ. ਪਲਾਂਟ 'ਚ ਬੁੱਧਵਾਰ ਨੂੰ ਬਿਜਲੀ ਦਾ ਕਰੰਟ ਫੈਲਣ ਨਾਲ ਉਸ ਦੀ ਲਪੇਟ 'ਚ ਆਉਣ ਨਾਲ 15 ਲੋਕਾਂ ਦੀ ਮੌਤ ਹੋ ਗਈ।

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ 'ਚ ਨਰਿੰਦਰ ਮੋਦੀ ਨੇ ਕਿਹਾ,''ਬੇਹੱਦ ਦਰਦਨਾਕ! ਉੱਤਰਾਖੰਡ ਦੇ ਚਮੋਲੀ 'ਚ ਹੋਏ ਹਾਦਸੇ ਤੋਂ ਬਹੁਤ ਦੁੱਖ਼ ਹੋਇਆ ਹੈ। ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਮੈਂ ਡੂੰਘੀ ਹਮਦਰਦੀ ਪ੍ਰਗਟ ਕਰਨ ਦੇ ਨਾਲ ਹੀ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ 'ਚ ਜੁਟਿਆ ਹੈ।'' ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ਦੀ ਮੈਜਿਸਟ੍ਰੇਟ ਤੋਂ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਹੀ ਕਿਹਾ ਕਿ ਇਸ ਭਿਆਨਕ ਹਾਦਸੇ ਲਈ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
45 ਸਾਲਾਂ 'ਚ ਪਹਿਲੀ ਵਾਰ ਤਾਜ ਮਹਿਲ ਦੀਆਂ ਕੰਧਾਂ ਤੱਕ ਪਹੁੰਚਿਆ ਯਮੁਨਾ ਦਾ ਪਾਣੀ
NEXT STORY