ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਦੇਰ ਰਾਤ ਪਏ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਵਿਘਨ ਪਿਆ। ਮੌਸਮ ਵਿਗਿਆਨੀਆਂ ਅਨੁਸਾਰ ਸ਼ੁੱਕਰਵਾਰ ਨੂੰ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ
ਮੌਸਮ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ ਸਫਦਰਜੰਗ ਮੌਸਮ ਕੇਂਦਰ 'ਚ 29.6 ਮਿਲੀਮੀਟਰ ਮੀਂਹ ਦਰਜ ਕੀਤਾ, ਜਦੋਂ ਕਿ ਰਿਜ ਸਟੇਸ਼ਨ 'ਚ 69.4 ਮਿਲੀਮੀਟਰ, ਦਿੱਲੀ ਯੂਨੀਵਰਸਿਟੀ 'ਚ 56.5 ਮਿਲੀਮੀਟਰ, ਲੋਧੀ ਰੋਡ 'ਚ 28.2 ਮਿਲੀਮੀਟਰ, ਆਯਾ ਨਗਰ 'ਚ 19.5 ਮਿਲੀਮੀਟਰ ਅਤੇ ਪਾਲਮ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਤੜਕੇ 2:30 ਤੋਂ 5:30 ਵਜੇ ਤੱਕ ਪਏ ਮੀਂਹ ਕਾਰਨ ਕਈ ਸੜਕਾਂ ਪਾਣੀ ਵਿੱਚ ਡੁੱਬ ਗਈਆਂ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ। ਪਾਣੀ ਭਰਨ ਕਾਰਨ ਆਵਾਜਾਈ ਵਿੱਚ ਵਿਘਨ ਪੈਣ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਫੋਟੋਆਂ ਅਤੇ ਵੀਡੀਓਜ਼ ਪੋਸਟ ਕੀਤੀਆਂ ਅਤੇ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਬਚਣ ਅਤੇ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਦਿੱਲੀ ਟ੍ਰੈਫਿਕ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਲਿਖਿਆ, ''ਜੀਜੀਆਰ ਪੀਡੀਆਰ ਵਿੱਚ ਪਾਣੀ ਭਰ ਜਾਣ ਕਾਰਨ ਧੌਲਾ ਕੂਆਂ ਤੋਂ ਮਹੀਪਾਲਪੁਰ ਵੱਲ ਐੱਨਐੱਚ-48 ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਕਿਰਪਾ ਕਰਕੇ ਆਪਣੀ ਯਾਤਰਾ ਦੀ ਯੋਜਨਾ ਬਣਾਓ।'' ਟ੍ਰੈਫਿਕ ਪੁਲਸ ਨੇ ਕਈ ਪੋਸਟਾਂ 'ਚ ਇਹ ਵੀ ਕਿਹਾ ਕਿ ਵੱਖ-ਵੱਖ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੈ, ਜਿਸ ਵਿਚ ਕਾਲਕਾਜੀ ਤੋਂ ਡਿਫੈਂਸ ਕਾਲੋਨੀ ਵੱਲ ਜਾਣ ਵਾਲੇ ਲਾਲਾ ਲਾਜਪਤ ਰਾਏ ਮਾਰਗ, ਬੁੱਧ ਵਿਹਾਰ ਤੋਂ ਪੂਠ ਖੁਰਦ ਵੱਲ ਜਾਣ ਵਾਲੇ ਮੇਨ ਕਾਂਝਵਾਲਾ ਰੋਡ, ਆਊਟਰ ਰਿੰਗ ਰੋਡ ਤੇ ਨੰਗਲੋਈ ਤੋਂ ਟਿੱਕਰੀ ਬਾਰਡਰ ਜਾਣ ਵਾਲੇ ਰੋਹਤਕ ਰੋੜ ਸ਼ਾਮਲ ਹਨ।
ਪੁਲਸ ਨੇ ਕਿਹਾ, "ਕਿਰਪਾ ਕਰਕੇ ਮੁੰਡਕਾ ਜਾਣ ਤੋਂ ਬਚੋ ਅਤੇ ਬਦਲਵੇਂ ਰਸਤੇ ਅਪਣਾਓ।" ਮੌਸਮ ਵਿਭਾਗ ਮੁਤਾਬਕ ਨਮੀ ਦਾ ਪੱਧਰ 96 ਫ਼ੀਸਦੀ ਦਰਜ ਕੀਤਾ ਗਿਆ। ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਆਮ ਤੌਰ 'ਤੇ ਦਿਨ ਦੇ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਬੱਦਲ ਛਾਏ ਰਹਿਣਗੇ। ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਸਪਾਸ ਰਿਕਾਰਡ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਲਈ ਰਵਾਨਾ ਹੋਏ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
NEXT STORY