ਹਰਿਆਣਾ : ਹਰਿਆਣਾ ਦੇ ਮੌਸਮ ਵਿਚ ਇਸ ਸਮੇਂ ਤੇਜ਼ੀ ਨਾਲ ਬਦਲਾਅ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਗਿਆਨੀਆਂ ਨੇ 22 ਅਤੇ 23 ਜਨਵਰੀ ਨੂੰ ਸੂਬੇ ਵਿਚ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਰਾਤ ਦੇ ਸਮੇਂ ਦੇ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਸੂਬੇ ਦੇ 13 ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ, ਜਿਸ ਵਿਚ ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ, ਭਿਵਾਨੀ, ਚਰਖੀ ਦਾਦਰੀ ਜ਼ਿਲ੍ਹੇ ਸ਼ਾਮਲ ਹਨ।
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਾ ਭਰਨ ਵਾਲੇ ਹੋ ਜਾਣ ਸਾਵਧਾਨ, ਕਿਸੇ ਸਮੇਂ ਵੀ ਕੱਟਿਆ ਜਾ ਸਕਦੈ ਕੁਨੈਕਸ਼ਨ
ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਚੰਗੀ ਧੁੱਪ ਨਿਕਲ ਰਹੀ ਹੈ। ਸ਼ਹਿਰ ਦੇ ਕਰੀਬ ਸਾਰੇ ਹਿੱਸਿਆਂ ਤੋਂ ਸੰਘਣੀ ਧੁੰਦ ਗਾਇਬ ਹੋ ਗਈ ਹੈ। ਜੇਕਰ ਇਸ ਦੌਰਾਨ ਬਰਸਾਤ ਹੁੰਦੀ ਹੈ ਤਾਂ ਲੋਕਾਂ ਨੂੰ ਫਿਰ ਤੋਂ ਠੰਡ ਮਹਿਸੂਸ ਹੋਣ ਲਗੇਗੀ ਅਤੇ ਧੁੰਦ ਵਿਚ ਵਾਧਾ ਹੋਵੇਗਾ। ਦੱਸ ਦੇਈਏ ਕਿ ਪਹਾੜਾਂ ਵਿੱਚ ਲਗਾਤਾਰ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧ ਗਈ ਸੀ। ਪਿਛਲੇ ਤਿੰਨ ਦਿਨਾਂ ਤੋਂ ਹਵਾਵਾਂ ਵਿੱਚ ਬਦਲਾਅ ਅਤੇ ਦਿਨ ਵੇਲੇ ਧੁੱਪ ਰਹਿਣ ਕਾਰਨ ਮੌਸਮ ਸਾਫ਼ ਹੋ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣਤੰਤਰ ਦਿਵਸ ਪਰੇਡ 'ਚ ਪਹਿਲੀ ਵਾਰ ਤਿੰਨੋਂ ਸੈਨਾਵਾਂ ਦੀ ਇਕ ਝਾਕੀ
NEXT STORY