ਪਟਨਾ : ਪਟਨਾ ਦੇ ਪਾਰਸ ਹਸਪਤਾਲ ਵਿਖੇ ਚੜ੍ਹਦੀ ਸਵੇਰ ਮਸ਼ਹੂਰ ਗੈਂਗਸਟਰ ਚੰਦਨ ਮਿਸ਼ਰਾ ਦੇ ਹੋਏ ਕਤਲ ਮਾਮਲੇ ਵਿੱਚ ਬਿਹਾਰ ਪੁਲਸ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੂਤਰਾਂ ਅਨੁਸਾਰ STF ਨੇ ਇਸ ਮਾਮਲੇ ਦੀ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਤੋਂ 5 ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ - Toll Tax ਦੇ ਨਿਯਮਾਂ 'ਚ ਵੱਡਾ ਬਦਲਾਅ: ਪੈਸੇ ਨਹੀਂ ਦਿੱਤੇ ਤਾਂ ਗੱਡੀ...
ਦੱਸ ਦੇਈਏ ਕਿ ਰਾਜਧਾਨੀ ਪਟਨਾ ਦੇ ਪਾਰਸ ਹਸਪਤਾਲ ਵਿੱਚ ਬੀਤੇ ਦਿਨੀਂ ਉਸ ਸਮੇਂ ਸਨਸਨੀ ਫੈਲ ਗਈ ਸੀ, ਜਦੋਂ ਪੰਜ ਹਮਲਾਵਰ ਹੱਥਾਂ ਵਿਚ ਬੰਦੂਕਾਂ ਫੜ੍ਹ ਕੇ ਹਸਪਤਾਲ ਵਿਚ ਦਾਖਲ ਹੋ ਗਏ ਅਤੇ ਦੂਜੀ ਮੰਜ਼ਿਲ 'ਤੇ ਕਮਰੇ ਨੰਬਰ 209 ਵਿੱਚ ਚਲੇ ਗਏ। ਉਕਤ ਕਮਰੇ ਵਿਚ ਪੈਰੋਲ 'ਤੇ ਬਾਹਰ ਆਏ ਕੈਦੀ ਚੰਦਨ ਮਿਸ਼ਰਾ ਦਾ ਇਲਾਜ ਚੱਲ ਰਿਹਾ ਸੀ। ਹਮਲਾਵਰਾਂ ਨੇ ਇਲਾਜ ਦੌਰਾਨ ਚੰਦਰ ਮਿਸ਼ਰਾ 'ਤੇ ਧੜਾਧੜ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਚੰਦਰ ਗੰਭੀਰ ਜ਼ਖਮੀ ਹੋ ਗਿਆ ਪਰ ਥੋੜੀ ਦੇਰ ਬਾਅਦ ਉਸ ਦੀ ਮੌਤ ਹੋ ਗਈ। ਇਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮੱਚ ਗਈ।
ਇਹ ਵੀ ਪੜ੍ਹੋ - ਮਾਂ ’ਤੇ ਤਸ਼ੱਦਦ ਤੇ ਅਧਿਆਪਕ ਦੀਆਂ ਝਿੜਕਾਂ ਤੋਂ ਪ੍ਰੇਸ਼ਾਨ ਮੁੰਡੇ ਨੇ ਚੁੱਕਿਆ ਅਜਿਹਾ ਕਦਮ, ਸੁਣ ਕੰਬ ਗਏ ਮਾਪੇ
ਜ਼ਿਕਰਯੋਗ ਹੈ ਕਿ ਚੰਦਨ ਮਿਸ਼ਰਾ ਬਕਸਰ ਦਾ ਇੱਕ ਬਦਨਾਮ ਗੈਂਗਸਟਰ ਸੀ। ਉਸ 'ਤੇ ਦਰਜਨਾਂ ਕਤਲ ਦੇ ਦੋਸ਼ ਲੱਗੇ ਹੋਏ ਹਨ ਅਤੇ ਅਦਾਲਤ ਨੇ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਘਟਨਾ ਤੋਂ ਬਾਅਦ ਬਿਹਾਰ ਪੁਲਸ ਅਤੇ ਪ੍ਰਸ਼ਾਸਨ 'ਤੇ ਗੰਭੀਰ ਸਵਾਲ ਉੱਠ ਰਹੇ ਸਨ। ਘਟਨਾ ਵਾਲੇ ਦਿਨ ਤੋਂ ਹੀ ਐਸਟੀਐਫ ਦੀ ਟੀਮ ਨੇ ਇਸ ਮਾਮਲੇ ਦੇ ਦੋਸ਼ੀਆਂ ਦੀ ਭਾਲ ਕਰਨ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਸੂਤਰਾਂ ਅਨੁਸਾਰ ਇਸ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਅਜੇ ਵੀ ਫ਼ਰਾਰ ਹੈ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Toll Tax ਦੇ ਨਿਯਮਾਂ 'ਚ ਵੱਡਾ ਬਦਲਾਅ: ਪੈਸੇ ਨਹੀਂ ਦਿੱਤੇ ਤਾਂ ਗੱਡੀ...
NEXT STORY