ਨਵੀਂ ਦਿੱਲੀ/ਚੰਡੀਗੜ੍ਹ (ਅਨਸ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗੀ। ਹਾਈਕੋਰਟ ਨੇ ਚੰਡੀਗੜ੍ਹ ’ਚ ਨਵੇਂ ਸਿਰਿਓਂ ਮੇਅਰ ਚੋਣ ਦੀ ਮੰਗ ਕਰਨ ਵਾਲੀ ‘ਆਪ’ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰ ਸਕਦੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ
ਮੇਅਰ ਅਹੁਦੇ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਕਰਦੇ ਹੋਏ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ’ਚ ਜਿੱਤ ਹਾਸਲ ਕਰ ਲਈ ਸੀ ਅਤੇ ਤਿੰਨਾਂ ਅਹੁਦਿਆਂ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਸੀ। ਇਸ ਚੋਣ ਨੂੰ ਕਾਂਗਰਸ-ਆਪ ਗੱਠਜੋੜ ਲਈ ਝਟਕੇ ਦੇ ਤੌਰ ’ਤੇ ਦੇਖਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੀਂਹ ਤੇ ਗੜ੍ਹੇਮਾਰੀ ਦੇ ਨਾਲ ਤੂਫ਼ਾਨ ਦਾ Alert ਜਾਰੀ
ਪੀੜਤ ਧਿਰ ਨੇ ਪ੍ਰੀਜ਼ਾਈਡਿੰਗ ਅਫ਼ਸਰ ’ਤੇ ਬੈਲੇਟ ਪੇਪਰਾਂ ਨਾਲ ਛੇੜਛਾੜ ਦਾ ਦੋਸ਼ ਲਾਇਆ। ਬੁੱਧਵਾਰ ਨੂੰ, ਹਾਈ ਕੋਰਟ ਦੀ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਬੰਗੜ ’ਤੇ ਆਧਾਰਿਤ ਡਿਵੀਜ਼ਨ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਦੇਸ਼ ਨੂੰ ਬਦਲਵੀਂ ਲੀਡਰਸ਼ਿਪ ਦੀ ਲੋੜ : ਸ਼ਸ਼ੀ ਥਰੂਰ
NEXT STORY