ਬੈਂਗਲੁਰੂ (ਭਾਸ਼ਾ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੰਦਰਯਾਨ-3 ਪੁਲਾੜ ਯਾਨ ਨੇ 14 ਜੁਲਾਈ ਨੂੰ ਲਾਂਚ ਕੀਤੇ ਜਾਣ ਤੋਂ ਬਾਅਦ ਚੰਦਰਮਾ ਦੀ ਦੂਰੀ ਦਾ ਲਗਭਗ ਦੋ ਤਿਹਾਈ ਹਿੱਸਾ ਪੂਰਾ ਕਰ ਲਿਆ ਹੈ। ਉਥੇ ਹੀ ਯਾਨ ਅੱਜ ਚੰਦਰਮਾ ਦੇ ਪੰਧ 'ਚ ਦਾਖ਼ਲ ਹੋਵੇਗਾ। ਇਸ ਤੋਂ ਪਹਿਲਾਂ ਚੰਦਰਯਾਨ-3 ਨੂੰ ਲਾਂਚ ਕੀਤੇ ਜਾਣ ਦੇ ਬਾਅਦ ਤੋਂ ਉਸ ਨੂੰ ਪੰਧ ਵਿਚ ਉੱਪਰ ਚੁੱਕਣ ਦੀ ਪ੍ਰਕਿਰਿਆ ਨੂੰ 5 ਵਾਰ ਸਫਲਤਾਪੂਰਵਕ ਕੀਤਾ ਗਿਆ ਹੈ। 1 ਅਗਸਤ ਨੂੰ ਪੁਲਾੜ ਯਾਨ ਨੂੰ ਧਰਤੀ ਦੇ ਪੰਧ ਤੋਂ ਉੱਪਰ ਚੁੱਕ ਕੇ ਚੰਦਰਮਾ ਵੱਲ ਵਧਾਉਣ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ ਅਤੇ ਯਾਨ ਨੂੰ 'ਟਰਾਂਸਲੂਨਰ ਪੰਧ' ਵਿੱਚ ਪਾ ਦਿੱਤਾ ਗਿਆ।
ਇਹ ਵੀ ਪੜ੍ਹੋ: ਹੁਣ ਗੰਢੇ ਲੋਕਾਂ ਦੀਆਂ ਅੱਖਾਂ 'ਚੋਂ ਹੰਝੂ ਕਢਾਉਣ ਲਈ ਤਿਆਰ, ਜਾਣੋ ਕਦੋਂ ਅਤੇ ਕਿੰਨਾ ਹੋਵੇਗਾ ਕੀਮਤ 'ਚ ਵਾਧਾ
ਇਸਰੋ ਮੁਤਾਬਕ ਅੱਜ ਇੱਕ ਹੋਰ ਮਹੱਤਵਪੂਰਨ ਕੋਸ਼ਿਸ਼ ਵਿੱਚ ਪੁਲਾੜ ਯਾਨ ਨੂੰ ਚੰਦਰਮਾ ਦੇ ਪੰਧ ਵਿੱਚ ਸਥਾਪਤ ਕੀਤਾ ਜਾਵੇਗਾ। ਰਾਸ਼ਟਰੀ ਪੁਲਾੜ ਏਜੰਸੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲਾੜ ਯਾਨ ਨੂੰ ਚੰਦਰਮਾ ਦੇ ਪੰਧ 'ਚ ਸਥਾਪਤ ਕਰਨ ਦੀ ਪ੍ਰਕਿਰਿਆ 5 ਅਗਸਤ ਯਾਨੀ ਅੱਜ ਸ਼ਾਮ 7 ਵਜੇ ਦੇ ਕਰੀਬ ਤੈਅ ਕੀਤੀ ਗਈ ਹੈ। ਇਸਰੋ ਨੇ ਕਿਹਾ ਕਿ ਇਹ ਕੋਸ਼ਿਸ਼ ਉਦੋਂ ਕੀਤੀ ਜਾਵੇਗੀ ਜਦੋਂ ਚੰਦਰਯਾਨ-3 ਚੰਦਰਮਾ ਦੇ ਸਭ ਤੋਂ ਨੇੜੇ ਹੋਵੇਗਾ। ਇਸ ਤੋਂ ਪਹਿਲਾਂ ਉਸ ਨੇ ਕਿਹਾ ਸੀ ਕਿ ਉਹ 23 ਅਗਸਤ ਨੂੰ ਚੰਦਰਯਾਨ-3 ਦੀ ਚੰਦਰਮਾ ਦੀ ਸਤ੍ਹਾ 'ਤੇ 'ਸਾਫਟ ਲੈਂਡਿੰਗ' ਕਰਾਉਣ ਦੀ ਕੋਸ਼ਿਸ਼ ਕਰੇਗਾ।
ਇਹ ਵੀ ਪੜ੍ਹੋ: ਸ਼ਿਵ ਭਗਤਾਂ ਲਈ ਵੱਡੀ ਖ਼ਬਰ, ਅੱਜ ਮੁਅੱਤਲ ਰਹੇਗੀ ਅਮਰਨਾਥ ਯਾਤਰਾ, ਇਹ ਹੈ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸ਼ਿਵ ਭਗਤਾਂ ਲਈ ਵੱਡੀ ਖ਼ਬਰ, ਅੱਜ ਮੁਅੱਤਲ ਰਹੇਗੀ ਅਮਰਨਾਥ ਯਾਤਰਾ, ਇਹ ਹੈ ਕਾਰਨ
NEXT STORY