ਨੈਸ਼ਨਲ ਡੈਸਕ : ਬਿਹਾਰ ਵਿੱਚ ਇੱਕ ਵਾਰ ਫਿਰ ਸਰਕਾਰੀ ਸਕੂਲਾਂ ਦੇ ਸੰਚਾਲਨ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਨੇ ਨਵਾਂ ਟਾਈਮ ਟੇਬਲ ਵੀ ਜਾਰੀ ਕਰ ਦਿੱਤਾ ਹੈ, ਜਿਸ ਅਨੁਸਾਰ ਸਾਰੇ ਸਕੂਲ ਸਵੇਰੇ 9 ਵਜੇ ਤੋਂ ਸ਼ਾਮ 4.30 ਵਜੇ ਤੱਕ ਚੱਲਣਗੇ। ਬਿਹਾਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਨਵਾਂ ਸ਼ਡਿਊਲ 1 ਜੁਲਾਈ ਤੋਂ ਸਾਰੇ ਪ੍ਰਾਇਮਰੀ, ਸੈਕੰਡਰੀ ਅਤੇ ਹਾਇਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਹੋਵੇਗਾ।
ਇਹ ਵੀ ਪੜ੍ਹੋ - ਜਦੋਂ ਸਪੀਕਰ ਨੇ ਹਰਸਿਮਰਤ ਨੂੰ ਵਿਚਾਲਿਓਂ ਰੋਕ ਕੇ ਪੁੱਛਿਆ 'ਕੀ ਅਸੀਂ ਤੁਹਾਨੂੰ ਪਹਿਲਾਂ ਮੌਕਾ ਨਹੀਂ ਦਿੱਤਾ?
ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਸੰਨੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਵਿਦਿਆਰਥੀਆਂ ਨੂੰ ਦੁਪਹਿਰ 3.15 ਵਜੇ ਤੋਂ ਬਾਅਦ ਛੁੱਟੀ ਹੋਵੇਗੀ, ਜਦੋਂ ਕਿ ਅਧਿਆਪਕਾਂ ਨੂੰ ਸ਼ਾਮ 4.30 ਵਜੇ ਛੁੱਟੀ ਕੀਤੀ ਜਾਵੇਗੀ। ਹਾਲਾਂਕਿ, ਮਿਸ਼ਨ ਦਕਸ਼ ਅਤੇ ਵਿਸ਼ੇਸ਼ ਕਲਾਸਾਂ ਦੇ ਵਿਦਿਆਰਥੀਆਂ ਨੂੰ ਸ਼ਾਮ 4 ਵਜੇ ਛੁੱਟੀ ਹੋਵੇਗੀ। ਮਿਸ਼ਨ ਦਕਸ਼ ਕਲਾਸਾਂ ਦੇ ਨਾਲ-ਨਾਲ 3.15 ਤੋਂ 4 ਵਜੇ ਤੱਕ ਵਿਸ਼ੇਸ਼ ਕਲਾਸਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਹੈੱਡਮਾਸਟਰ, ਅਧਿਆਪਕ ਅਤੇ ਸਟਾਫ਼ ਨੂੰ ਸਵੇਰੇ 9 ਵਜੇ ਤੋਂ 10 ਮਿੰਟ ਪਹਿਲਾਂ ਸਕੂਲਾਂ ਵਿੱਚ ਪਹੁੰਚਣਾ ਹੋਵੇਗਾ।
ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)
ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਅਧਿਆਪਕਾਂ ਨੂੰ ਹਫ਼ਤੇ ਵਿੱਚ 45 ਘੰਟੇ ਪੜ੍ਹਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਕਲਾਸਾਂ ਬੈਗ ਰਹਿਤ ਰਹਿਣਗੀਆਂ, ਯਾਨੀ ਇਸ ਦਿਨ ਬੱਚਿਆਂ ਨੂੰ ਬੈਗ ਨਹੀਂ ਲਿਆਉਣਾ ਪਵੇਗਾ। ਸੰਸਕ੍ਰਿਤ ਬੋਰਡ ਅਤੇ ਸਰਕਾਰੀ ਉਰਦੂ ਸਕੂਲਾਂ ਵਿੱਚ ਵੀ ਇਹੀ ਸਮਾਂ ਸਾਰਣੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਲੂ ਮਾਲੀ ਸਾਲ ’ਚ 7 ਫੀਸਦੀ ਤੋਂ ਵੱਧ ਦੀ ਦਰ ਨਾਲ ਵਧੇਗੀ ਭਾਰਤੀ ਅਰਥਵਿਵਸਥਾ : NCAER
NEXT STORY