ਨਵੀਂ ਦਿੱਲੀ — ਕਾਂਗਰਸ ਨੇ ਵੀਰਵਾਰ ਨੂੰ ਆਪਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਬਾਰੇ ਕੀਤੀ ਟਿੱਪਣੀ ਤੋਂ ਆਪਣੇ ਆਪ ਨੂੰ ਦੂਰ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਨਿੱਜੀ ਰਾਇ ਹੈ ਨਾ ਕਿ ਪਾਰਟੀ ਦਾ ਸਟੈਂਡ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ, "ਅੰਮ੍ਰਿਤਪਾਲ ਸਿੰਘ ਬਾਰੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਗਟਾਏ ਗਏ ਵਿਚਾਰ ਉਨ੍ਹਾਂ ਦੇ ਆਪਣੇ ਹਨ ਅਤੇ ਕਿਸੇ ਵੀ ਤਰ੍ਹਾਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਟੈਂਡ ਨੂੰ ਦਰਸਾਉਂਦੇ ਨਹੀਂ ਹਨ।"
ਇਹ ਵੀ ਪੜ੍ਹੋ- ਸ਼ੁੱਕਰਵਾਰ ਤੋਂ ਕਿਸਾਨਾਂ ਨੂੰ ਮਿਲੇਗੀ 14 ਘੰਟੇ ਬਿਜਲੀ, ਘੱਟ ਬਾਰਿਸ਼ ਦੀ ਸਥਿਤੀ ਨੂੰ ਦੇਖਦੇ ਹੋਏ CM ਨੇ ਲਿਆ ਫੈਸਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਬਜਟ 'ਤੇ ਚਰਚਾ ਦੌਰਾਨ ਕਿਹਾ ਕਿ ਭਾਜਪਾ ਐਮਰਜੈਂਸੀ ਦੇ ਦੋਸ਼ ਲਾਉਂਦੀ ਹੈ ਪਰ ਦੇਸ਼ 'ਚ ਅਜੇ ਵੀ ਅਣਐਲਾਨੀ ਐਮਰਜੈਂਸੀ ਲਾਗੂ ਹੈ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਹੈ ਜਦੋਂ ਇੱਕ ਚੁਣੇ ਹੋਏ ਸੰਸਦ ਮੈਂਬਰ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ ਅਤੇ ਉਹ ਆਪਣੇ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਨਹੀਂ ਹੈ। ਚੰਨੀ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰ ਰਹੇ ਸਨ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੱਤਾ ਧਿਰ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਕਾਂਗਰਸ ਖਾਲਿਸਤਾਨੀਆਂ ਦੀ ਹਮਾਇਤ ਵਿੱਚ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੁਵਨੇਸ਼ਵਰ 'ਚ ਰੇਲ ਪਟੜੀਆਂ 'ਤੇ ਮਹਿਲਾ ਪੱਤਰਕਾਰ ਦੀ ਲਾਸ਼ ਮਿਲੀ, ਪਤੀ ਗ੍ਰਿਫਤਾਰ
NEXT STORY