ਜੈਪੁਰ- ਰਾਜਸਥਾਨ 'ਚ ਰਾਹੁਲ ਗਾਂਧੀ ਦਾ ਭਾਰਤ ਜੋੜੋ ਯਾਤਰਾ ਦਾ ਅੱਜ ਯਾਨੀ ਮੰਗਲਵਾਰ ਨੂੰ ਆਖ਼ਰੀ ਦਿਨ ਹੈ। ਯਾਤਰਾ ਅੱਜ ਆਪਣੇ ਤੈਅ ਸਮੇਂ ਅਨੁਸਾਰ ਸਵੇਰੇ ਸ਼ੁਰੂ ਹੋਈ। ਅੱਜ ਯਾਤਰਾ 23 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਚੰਨੀ ਦੀਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਨਾਲ ਦਿੱਲੀ 'ਚ ਮੀਟਿੰਗਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਰਾਜਸਥਾਨ ਕਾਂਗਰਸ ਲਈ ਰਾਹੁਲ ਗਾਂਧੀ ਦੀ ਯਾਤਰਾ ਦੇ ਸਿਆਸੀ ਮਾਇਨੇ ਹਨ। ਉੱਥੇ ਹੀ ਅਲਵਰ ਰਾਜਸਥਾਨ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਦਾ ਇਲਾਕਾ ਹੈ, ਅਜਿਹੇ 'ਚ ਯਾਤਰਾ ਨੂੰ ਲੈ ਕੇ ਜ਼ਬਰਦਸਤ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਭਾਰਤ-ਪਾਕਿ ਸਬੰਧਾਂ ਨੂੰ ਲੈ ਕੇ ਅਮਰੀਕਾ ਦਾ ਸੁਝਾਅ, ਕਿਹਾ-ਦੋਵਾਂ ਦੇਸ਼ਾਂ ਵਿਚਾਲੇ ਨਹੀਂ ਵੇਖਣਾ ਚਾਹੁੰਦੇ ਸ਼ਬਦੀ ਜੰਗ
NEXT STORY