ਮੁਜ਼ੱਫਰਪੁਰ — ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਨੌਕਰੀ ਦਿਵਾਉਣ ਦੇ ਬਹਾਨੇ ਕਈ ਲੜਕੀਆਂ ਨੂੰ ਕਈ ਮਹੀਨਿਆਂ ਤੱਕ ਬੰਧਕ ਬਣਾ ਕੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੱਕ ਫਰਜ਼ੀ ਮਾਰਕੀਟਿੰਗ ਕੰਪਨੀ ਨਾਲ ਜੁੜੇ ਹੋਏ ਹਨ। ਪੁਲਸ ਦੀ ਡਿਪਟੀ ਸੁਪਰਡੈਂਟ ਵਿਨੀਤਾ ਸਿਨਹਾ ਨੇ ਕਿਹਾ, "ਸਾਰੇ ਨੌਂ ਦੋਸ਼ੀ ਫ਼ਰਾਰ ਹਨ ਅਤੇ ਪੁਲਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।"
ਇਹ ਵੀ ਪੜ੍ਹੋ- ਵਾਰੰਟੀ ਸਮੇਂ ਦੌਰਾਨ ਮੋਬਾਈਲ ਡਿਸਪਲੇ ਹੋਈ ਖ਼ਰਾਬ , ਕੰਪਨੀ ਨੂੰ 8 ਹਜ਼ਾਰ ਰੁਪਏ ਹਰਜਾਨਾ
ਉਨ੍ਹਾਂ ਦੱਸਿਆ ਕਿ ਪੀੜਤ ਲੜਕੀਆਂ ਵਿੱਚੋਂ ਇੱਕ ਨੇ ਅਦਾਲਤ ਵਿੱਚ ਨੌਂ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਪੀੜਤ ਲੜਕੀਆਂ ਨੂੰ ਬੰਧਕ ਬਣਾ ਲਿਆ ਸੀ। ਪੀੜਤਾ ਨੇ ਦੱਸਿਆ ਕਿ ਪੁਲਸ ਨੇ ਪਹਿਲਾਂ ਤਾਂ ਉਸਦੀ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਨ ਉਸਨੇ ਅਦਾਲਤ ਤੱਕ ਪਹੁੰਚ ਕੀਤੀ ਸੀ। ਸਿਨਹਾ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਪੁਲਸ ਨੇ ਉਨ੍ਹਾਂ ਦੀ ਸ਼ਿਕਾਇਤ ਪਹਿਲਾਂ ਦਰਜ ਕਿਉਂ ਨਹੀਂ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਦ-ਯੂ ਦੇ MP ਦਾ ਅਜੀਬੋ-ਗਰੀਬ ਬਿਆਨ- ''ਮੈਨੂੰ ਵੋਟ ਨਹੀਂ ਪਾਈ, ਤਾਂ ਯਾਦਵਾਂ ਤੇ ਮੁਸਲਮਾਨਾਂ ਦਾ ਨਹੀਂ ਕਰਾਂਗਾ ਕੰਮ''
NEXT STORY