ਤਿਰੂਵਨੰਤਪੁਰਮ - ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 1994 ਦੇ ਇਸਰੋ ਜਾਸੂਸੀ ਮਾਮਲੇ ’ਚ ਪੁਲਾੜ ਵਿਗਿਆਨੀ ਨੰਬੀ ਨਾਰਾਇਣਨ ਨੂੰ ਕਥਿਤ ਤੌਰ ’ਤੇ ਫਸਾਉਣ ਦੇ ਮਾਮਲੇ ’ਚ ਇਥੇ ਇਕ ਅਦਾਲਤ ’ਚ ਪੰਜ ਵਿਅਕਤੀਆਂ ਵਿਰੁੱਧ ਕੇਸ ਦਾਇਰ ਕੀਤਾ ਹੈ।
ਸੂਤਰਾਂ ਅਨੁਸਾਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ 2021 ’ਚ ਦਰਜ ਹੋਏ ਇਸ ਮਾਮਲੇ ’ਚ ਕਿਸ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ 15 ਅਪ੍ਰੈਲ, 2021 ਨੂੰ ਹੁਕਮ ਦਿੱਤਾ ਸੀ ਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀ ਨਾਰਾਇਣਨ ਨਾਲ ਜੁੜੇ 1994 ਦੇ ਜਾਸੂਸੀ ਮਾਮਲੇ ’ਚ ਦੋਸ਼ੀ ਪੁਲਸ ਅਧਿਕਾਰੀਆਂ ਦੀ ਭੂਮਿਕਾ ਬਾਰੇ ਉੱਚ ਪੱਧਰੀ ਕਮੇਟੀ ਦੀ ਰਿਪੋਰਟ ਕੇਂਦਰੀ ਜਾਂਚ ਬਿਊਰੋ ਨੂੰ ਸੌਂਪੀ ਜਾਵੇ।
ਜੰਤਰ ਮੰਤਰ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ, ਕਈ ਵਿਦਿਆਰਥੀ ਲਏ ਗਏ ਹਿਰਾਸਤ ’ਚ
NEXT STORY