ਭੁਵਨੇਸ਼ਵਰ : ਓਡੀਸ਼ਾ ਦੇ ਜਾਜਪੁਰ ਜ਼ਿਲ੍ਹੇ ਦੇ ਜਾਖਪੁਰਾ ਰੇਲਵੇ ਸਟੇਸ਼ਨ ਨੇੜੇ ਵੀਰਵਾਰ ਨੂੰ ਚੇਨਈ ਸੈਂਟਰਲ ਐਕਸਪ੍ਰੈਸ ਦੇ ਤਿੰਨ ਡੱਬੇ ਪਟੜੀ ਤੋਂ ਹੇਠਾਂ ਉਤਰ ਗਏ। ਇਸ ਘਟਨਾ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਸਵੇਰੇ 8:51 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਹੈ, ਜਿਸ ਵਿਚ ਕਿਸੇ ਦੇ ਵੀ ਜ਼ਖਮੀ ਜਾਂ ਮੌਤ ਹੋ ਜਾਣ ਦੀ ਕੋਈ ਰਿਪੋਰਟ ਨਹੀਂ ਹੈ।
ਇਹ ਵੀ ਪੜ੍ਹੋ : ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ ਜਾਵੇ ਰੂਹ
ਇੱਕ ਰੇਲਵੇ ਅਧਿਕਾਰੀ ਨੇ ਦੱਸਿਆ ਕਿ ਚੇਨਈ ਤੋਂ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਇੱਕ ਰੇਲਗੱਡੀ ਦੇ ਇੱਕ ਏਅਰ-ਕੰਡੀਸ਼ਨਡ (ਏਸੀ) ਅਤੇ ਦੋ ਜਨਰਲ ਕਲਾਸ ਡੱਬੇ ਪਟੜੀ ਤੋਂ ਉਤਰ ਗਏ। ਉਨ੍ਹਾਂ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਅਤੇ ਰੇਲਵੇ ਲਾਈਨ ਨੂੰ ਬਹਾਲ ਕਰਨ ਲਈ ਭਦਰਕ ਤੋਂ ਤੁਰੰਤ ਇੱਕ ਰਾਹਤ ਅਤੇ ਬਚਾਅ ਟੀਮ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ। ਪ੍ਰਭਾਵਿਤ ਯਾਤਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰੇਲਗੱਡੀਆਂ ਦੇ ਡੱਬਿਆਂ ਦੇ ਪਟੜੀ ਤੋਂ ਉਤਰਨ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Epstein ਦੀ 'ਬਲੈਕ ਬੁੱਕ' 'ਚ ਭਾਰਤੀ ਨਾਂ ! ਸੋਸ਼ਲ ਮੀਡੀਆ 'ਤੇ ਛਿੜੀ ਵੱਡੀ ਚਰਚਾ
NEXT STORY