ਕਾਂਕੇਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਬਾਰੂਦੀ ਸੁਰੰਗ ਵਿਸਫ਼ੋਟ ਦੀ ਘਟਨਾ 'ਚ ਸ਼ਾਮਲ ਚਾਰ ਨਕਸਲੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ 'ਚ ਸੁਰੱਖਿਆ ਫ਼ੋਰਸ ਦੇ ਇਕ ਜਵਾਨ ਦੀ ਮੌਤ ਹੋ ਗਈ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਨੂੰ ਚਾਰ ਨਕਸਲੀਆਂ ਮੁਕੁੰਦ ਨਰਵਾਸ (45), ਜੱਗੂ ਰਾਮ ਆਂਚਲਾ (45), ਅਰਜੁਨ ਪੋਟਾਈ (26) ਅਤੇ ਦਸ਼ਰਥ ਦੁੱਗਾ (35) ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਸਰਹੱਦ ਪਾਰ ਤੋਂ ਘੁਸਪੈਠ ਦੀ ਫਿਰਾਕ 'ਚ ਹਨ ਕਰੀਬ 300 ਅੱਤਵਾਦੀ
ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੀ 14 ਤਾਰੀਖ਼ ਨੂੰ ਪਰਤਾਪੁਰ ਥਾਣਾ ਖੇਤਰ ਦੇ ਅਧੀਨ ਸੜਕਟੋਲਾ ਪਿੰਡ ਦੇ ਕਰੀਬ ਨਕਸਲੀਆਂ ਨੇ ਬਾਰੂਦੀ ਸੁਰੰਗ 'ਚ ਵਿਸਫ਼ੋਟ ਕਰ ਦਿੱਤਾ ਸੀ। ਇਸ ਘਟਨਾ 'ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਹੈੱਡ ਕਾਂਸਟੇਬਲ ਅਖਿਲੇਸ਼ ਕੁਮਾਰ ਰਾਏ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਦਲ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਅੱਜ ਚਾਰ ਨਕਸਲੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਖੇਤਰ 'ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ 'ਚ 6ਵਾਂ ਦੋਸ਼ੀ ਮਹੇਸ਼ ਗ੍ਰਿਫ਼ਤਾਰ, 7 ਦਿਨ ਦੀ ਪੁਲਸ ਹਿਰਾਸਤ 'ਚ ਭੇਜਿਆ ਗਿਆ
NEXT STORY