ਬੀਜਾਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਬੁੱਧਵਾਰ ਨੂੰ ਇਕ ਮੁਕਾਬਲੇ 'ਚ ਮਹਿਲਾ ਨਕਸਲੀ ਸਮੇਤ 6 ਨਕਸਲੀਆਂ ਨੂੰ ਮਾਰ ਸੁੱਟਿਆ ਹੈ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਕੁਰਭੱਟੀ ਅਤੇ ਪੁਸਬਕਾ ਪਿੰਡ ਦੇ ਜੰਗਲ 'ਚ ਹੋਏ ਮੁਕਾਬਲੇ 'ਚ ਸੁਰੱਖਿਆ ਫ਼ੋਰਸਾਂ ਨੇ 6 ਨਕਸਲੀਆਂ ਨੂੰ ਮਾਰ ਸੁੱਟਿਆ। ਇਨ੍ਹਾਂ 'ਚ ਇਕ ਮਹਿਲਾ ਨਕਸਲੀ ਵੀ ਸ਼ਾਮਲ ਹੈ। ਬਸਤਰ ਖੇਤਰ ਦੇ ਪੁਲਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਦੱਸਿਆ ਕਿ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਸੁਰੱਖਿਆ ਫ਼ੋਰਸਾਂ ਨੂੰ ਨਕਸਲ ਵਿਰੋਧੀ ਮੁਹਿੰਮ ਦੇ ਅਧੀਨ ਰਵਾਨਾ ਕੀਤਾ ਗਿਆ ਸੀ।
ਮੁਹਿੰਮ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.), ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਇਸ ਦੀ ਵਿਸ਼ੇਸ਼ ਇਕਾਈ ਕੋਬਰਾ (ਕਮਾਂਡੋ ਬਟਾਲੀਅਨ ਫਾਰ ਰੇਜੋਲਿਊਟ ਐਕਸ਼ਨ) ਦੇ ਜਵਾਨ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦਲ ਜਦੋਂ ਚਿਕੁਰਭੱਟੀ ਅਤੇ ਪੁਸਬਕਾ ਪਿੰਡ ਦੇ ਜੰਗਲ 'ਚ ਸਨ, ਉਦੋਂ ਨਕਸਲੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬਾਅਦ 'ਚ ਸੁਰੱਖਇਆ ਫ਼ੋਰਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸੁੰਦਰਰਾਜ ਨੇ ਦੱਸਿਆ ਕਿ ਗੋਲੀਬਾਰੀ ਬੰਦ ਹੋਣ ਤੋਂ ਬਾਅਦ ਜਦੋਂ ਸੁਰੱਖਿਆ ਫ਼ੋਰਸਾਂ ਨੇ ਹਾਦਸੇ ਵਾਲੀ ਜਗ੍ਹਾ ਦੀ ਤਲਾਸ਼ੀ ਲਈ, ਉਦੋਂ ਇਕ ਔਰਤ ਸਮੇਤ 6 ਨਕਸਲੀਆਂ ਦੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਖੇਤਰ 'ਚ ਹੈ, ਜਿੱਥੇ 19 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ 'ਚ ਵੋਟਿੰਗ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਅਗਲੇ 2-3 ਦਿਨਾਂ 'ਚ 5 ਲੱਖ ਟਨ ਹਾੜੀ ਪਿਆਜ਼ ਦੀ ਖਰੀਦ ਕਰੇਗੀ ਸਰਕਾਰ
NEXT STORY