ਰਾਏਪੁਰ— ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲੇ 'ਚ ਸੋਮਵਾਰ ਨੂੰ ਨਕਸਲੀਆਂ ਨੇ ਸੁਰੱਖਿਆ ਬਲਾਂ 'ਤੇ ਨਿਸ਼ਾਨਾ ਵਿੰਨਦੇ ਹੋਏ ਇਕ ਬਾਰੂਦੀ ਸੁਰੰਗ 'ਚ ਧਮਾਕਾ ਕਰ ਦਿੱਤਾ। ਜਿਸ ਕਾਰਨ ਬੀ. ਐੱਸ. ਐੱਫ. ਦੇ 2 ਜਵਾਨ ਜ਼ਖਮੀ ਹੋ ਗਏ।
ਸੂਬੇ ਦੀ ਨਕਸਲ ਵਿਰੋਧੀ ਮੁਹਿੰਮ ਦੇ ਡਿਪਟੀ ਸੁਪਰੀਡੈਂਟ ਆਫ ਪੁਲਸ ਸੁੰਦਰਰਾਜ ਪੀ ਨੇ ਦੱਸਿਆ ਕਿ ਜ਼ਿਲੇ ਦੇ ਛੋਟੇ ਬੇਠਿਆ ਪੁਲਸ ਥਾਣਾ ਖੇਤਰ ਅਧੀਨ ਪੈਂਦੇ ਤਾੜਬੌਲੀ ਪਿੰਡ ਦੇ ਜੰਗਲ 'ਚ ਨਕਸਲੀਆਂ ਨੇ ਬਾਰੂਦੀ ਸੁਰੰਗ 'ਚ ਅਚਾਨਕ ਧਮਾਕਾ ਕਰ ਦਿੱਤਾ। ਇਸ ਘਟਨਾ 'ਚ ਬੀ. ਐੱਸ. ਐੱਫ. ਦੀ 121 ਵੀਂ ਬਟਾਲੀਅਨ ਦੇ ਜਵਾਨ ਸੰਤੋਸ਼ ਲਕਸ਼ਮਣ ਅਤੇ ਵਿਜੇ ਨੰਦ ਨਾਇਕ ਸ਼ਹੀਦ ਹੋ ਗਏ ਹਨ। ਦੋਵੇਂ ਜਵਾਨ ਕਰਨਾਟਕ ਦੇ ਰਹਿਣ ਵਾਲੇ ਹਨ।
ਸੁੰਦਰਰਾਜ ਨੇ ਦੱਸਿਆ ਕਿ ਛੋਟੇ ਬੇਠਿਆ ਥਾਣਾ ਖੇਤਰ 'ਚ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਗਸਤ 'ਤੇ ਰਵਾਨਾ ਕੀਤਾ ਗਿਆ ਸੀ। ਇਸ ਦੌਰਾਨ ਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਸੋਮਵਾਰ ਸ਼ਾਮ ਨੂੰ ਜਦ ਜਵਾਨਾਂ ਦੀ ਟੀਮ ਤਾੜਬੌਲੀ ਪਿੰਡ ਦੇ ਜੰਗਲ 'ਚ ਪਹੁੰਚੀ ਤਾਂ ਨਕਸਲੀਆਂ ਨੇ ਉਥੇ ਸਥਿਤ ਇਕ ਬਾਰੂਦੀ ਸੁਰੰਗ 'ਚ ਧਮਾਕਾ ਕਰ ਦਿੱਤਾ, ਜਿਸ ਕਾਰਨ ਉਕਤ 2 ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਸੁੰਦਰਰਾਜ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਖੇਤਰ 'ਚ ਵਾਧੂ ਪੁਲਸ ਦਲ ਰਵਾਨਾ ਕੀਤੇ ਗਏ ਅਤੇ ਜ਼ਖਮੀ ਜਵਾਨਾਂ ਨੂੰ ਉਥੋਂ ਸੁਰੱਖਿਅਤ ਸਥਾਨ 'ਤੇ ਲਿਜਾਂਦੇ ਸਮੇਂ ਦੋਵਾਂ ਨੇ ਦਮ ਤੋੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਖੇਤਰ 'ਚ ਨਕਸਲੀਆਂ ਖਿਲਾਫ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਭਾਰਤ ਤੋਂ ਬਰਾਮਦ ਹੋਣ ਵਾਲੀਆਂ ਕੈਂਸਰ ਦੀਆਂ ਦਵਾਈਆਂ 'ਤੇ ਚੀਨ ਨੇ ਘਟਾਇਆ ਟੈਕਸ
NEXT STORY