ਨਾਰਾਇਣਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 3 ਮਹਿਲਾ ਨਕਸਲੀਆਂ ਸਮੇਤ 9 ਨਕਸਲੀਆਂ ਨੂੰ ਮਾਰ ਸੁੱਟਿਆ ਹੈ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਿਆਂ ਦੇ ਟੇਕਮੇਟਾ ਅਤੇ ਕਾਕੂਰ ਪਿੰਡ ਦੇ ਮੱਧ ਜੰਗਲ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 3 ਮਹਿਲਾ ਸਮੇਤ 9 ਨਕਸਲੀਆਂ ਨੂੰ ਮਾਰ ਸੁੱਟਿਆ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਅਬੂਝਮਾੜ ਖੇਤਰ 'ਚ 'ਜ਼ਿਲ੍ਹਾ ਰਿਜ਼ਰਵ ਗਾਰਡ' (ਡੀਆਰਜੀ) ਅਤੇ ਵਿਸ਼ੇਸ਼ ਕਾਰਜ ਫ਼ੋਰਸ (ਐੱਸ.ਟੀ.ਐੱਫ.) ਦੇ ਸਾਂਝੇ ਦਲ ਨੂੰ ਨਕਸਲ ਵਿਰੋਧੀ ਮੁਹਿੰਮ 'ਤੇ ਰਵਾਨਾ ਕੀਤਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਅੱਜ ਸਵੇਰੇ ਲਗਭਗ 6 ਵਜੇ ਜਦੋਂ ਸੁਰੱਖਿਆ ਫ਼ੋਰਸ ਦੇ ਜਵਾਨ ਟੇਕਮੇਟਾ ਅਤੇ ਕਾਕੂਰ ਪਿੰਡ ਦੇ ਮੱਧ ਜੰਗਲ 'ਚ ਸਨ, ਉਦੋਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਕੁਝ ਦੇਰ ਬਾਅਦ ਸੁਰੱਖਿਆ ਫ਼ੋਰਸਾਂ ਨੇ ਜਦੋਂ ਹਾਦਸੇ ਵਾਲੀ ਜਗ੍ਹਾ ਦੀ ਤਲਾਸ਼ੀ ਲਈ, ਉਦੋਂ ਉੱਥੇ 3 ਮਹਿਲਾ ਸਮੇਤ 9 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਖੋਜ ਮੁਹਿੰਮ ਦੌਰਾਨ ਨਕਸਲੀ ਡੇਰੇ ਤੋਂ ਇਕ ਏ.ਕੇ. 47 ਰਾਈਫਲ ਸਮੇਤ ਕਈ ਹਥਿਆਰ, ਗੋਲਾ ਬਾਰੂਦ ਅਤੇ ਰੋਜ਼ਾਨਾ ਇਸਤੇਮਾਲ ਕਰਨ ਵਾਲਾ ਸਾਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਖੋਜ ਮੁਹਿੰਮ ਜਾਰੀ ਹੈ ਅਤੇ ਮੁਕਾਬਲੇ ਦੇ ਸੰਬੰਧ 'ਚ ਵੱਧ ਜਾਣਕਾਰੀ ਲਈ ਜਾ ਰਹੀ ਹੈ। ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲ੍ਹਿਆਂ 'ਚ ਇਸ ਮਹੀਨੇ ਦੀ 16 ਤਾਰੀਖ਼ ਨੂੰ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 29 ਨਕਸਲੀਆਂ ਨੂੰ ਮਾਰ ਸੁੱਟਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਪਰੀਮ ਕੋਰਟ ਤੋਂ ਮਮਤਾ ਸਰਕਾਰ ਨੂੰ ਵੱਡੀ ਰਾਹਤ, ਅਧਿਆਪਕ ਭਰਤੀ ਘਪਲੇ ਦੀ CBI ਜਾਂਚ ’ਤੇ ਲਾਈ ਰੋਕ
NEXT STORY