ਰਾਏਪੁਰ, (ਭਾਸ਼ਾ)- ਛੱਤੀਸਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਕਿਸਾਨਾਂ ਤੋਂ 3100 ਰੁਪਏ ਪ੍ਰਤੀ ਕਵਿੰਟਲ ਦੇ ਭਾਅ ਨਾਲ ਝੋਨਾ ਖਰੀਦਣ, ਔਰਤਾਂ ਨੂੰ ਹਰੇਕ ਸਾਲ 12 ਹਜ਼ਾਰ ਰੁਪਏ ਦੇਣ, ਉਨ੍ਹਾਂ ਨੂੰ 500 ਰੁਪਏ ਵਿਚ ਰਸੋਈ ਗੈਸ ਸਿਲੰਡਰ ਦੇਣ, 2 ਸਾਲ ਵਿਚ ਇਕ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸੂਬੇ ਦੇ ਗਰੀਬਾਂ ਨੂੰ ਅਯੁੱਧਿਆ ਵਿਚ ਰਾਮ ਲੱਲਾ ਦੇ ਦਰਸ਼ਨ ਕਰਵਾਉਣ ਦਾ ਵਾਅਦਾ ਕੀਤਾ ਹੈ।
ਇਹ ਵੀ ਪੜ੍ਹੋ : ED ਦਾ ਵੱਡਾ ਦਾਅਵਾ, ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਛੱਤੀਸਗੜ੍ਹ ਦੇ CM ਨੂੰ ਦਿੱਤੇ 508 ਕਰੋੜ ਰੁਪਏ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਸੂਬੇ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਚੋਣ ਮਨੋਰਥ ਪੱਤਰ ਨੂੰ ਛੱਤੀਸਗੜ੍ਹ ਲਈ ਮੋਦੀ ਦੀ ਗਾਰੰਟੀ 2023 ਦਾ ਨਾਂ ਦਿੱਤਾ ਗਿਆ ਹੈ। ਚੋਣ ਮਨੋਰਥ ਪੱਤਰ ਜਾਰੀ ਕਰਨ ਦੌਰਾਨ ਸ਼ਾਹ ਸ਼ਾਹ ਨੇ ਦੱਸਿਆ ਕਿ ਸੂਬੇ ਵਿਚ ‘ਕ੍ਰਿਸ਼ਕ ਉਨਤੀ ਯੋਜਨਾ’ ਦੀ ਸ਼ੁਰੂਆਤ ਕੀਤੀ ਜਾਏਗੀ ਜਿਸਦੇ ਤਹਿਤ ਕਿਸਾਨਾਂ ਨੂੰ 3100 ਰੁਪਏ ਪ੍ਰਤੀ ਕਵਿੰਟਲ ਦੇ ਭਾਅ ਨਾਲ 21 ਕਵਿੰਟਲ ਪ੍ਰਤੀ ਏਕੜ ਝੋਨੇ ਦੀ ਖਰੀਦ ਕੀਤੀ ਜਾਏਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ
NEXT STORY