ਨੈਸ਼ਨਲ ਡੈਸਕ - ਛੱਤੀਸਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਕੈਬਨਿਟ ਮੰਤਰੀ ਰਾਮਵਿਚਰ ਨੇਤਾਮ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ। ਇੱਕ ਪਿਕਅਪ ਉਨ੍ਹਾਂ ਦੀ ਕਾਰ ਨਾਲ ਟਕਰਾ ਗਿਆ, ਜਿਸ ਨਾਲ ਉਨ੍ਹਾਂ ਦੀ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ ਮੰਤਰੀ ਦੇ ਨਾਲ ਕਾਰ 'ਚ ਬੈਠੇ ਉਨ੍ਹਾਂ ਦੇ ਸਾਥੀ ਧੀਰਜ ਸਮੇਤ ਹੋਰ ਲੋਕ ਵੀ ਜ਼ਖਮੀ ਹੋ ਗਏ।
ਇਹ ਹਾਦਸਾ ਰਾਏਪੁਰ-ਬੇਮਟਾਰਾ ਰੋਡ 'ਤੇ ਸਥਿਤ ਪਿੰਡ ਜੇਵੜਾ ਨੇੜੇ ਵਾਪਰਿਆ। ਛੱਤੀਸਗੜ੍ਹ ਦੇ ਕੈਬਨਿਟ ਮੰਤਰੀ ਰਾਮਵਿਚਰ ਨੇਤਾਮ ਆਪਣੀ ਕਾਰ ਵਿੱਚ ਕਿਤੇ ਜਾ ਰਹੇ ਸਨ। ਰਸਤੇ 'ਚ ਉਨ੍ਹਾਂ ਦੀ ਕਾਰ ਅਚਾਨਕ ਪਿਕਅੱਪ ਨਾਲ ਟਕਰਾ ਗਈ, ਜਿਸ ਕਾਰਨ ਮੰਤਰੀ ਕੁਝ ਸਮੇਂ ਲਈ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਗ੍ਰੀਨ ਕੋਰੀਡੋਰ ਬਣਾ ਕੇ ਉਨ੍ਹਾਂ ਨੂੰ ਜਲਦਬਾਜ਼ੀ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁੱਟ ਫਰੈਕਚਰ ਹੋ ਗਿਆ ਸੀ ਅਤੇ ਸਿਰ 'ਤੇ ਗੰਭੀਰ ਸੱਟ ਲੱਗੀ ਸੀ।
ਇਸ ਬਾਰੇ ਛੱਤੀਸਗੜ੍ਹ ਦੇ ਸਿਹਤ ਮੰਤਰੀ ਸ਼ਿਆਮ ਬਿਹਾਰੀ ਜੈਸਵਾਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਰਾਮਵਿਚਰ ਨੇਤਾਮ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰਾਏਪੁਰ ਰੈਫਰ ਕਰ ਦਿੱਤਾ ਗਿਆ। ਮੇਕਹਾਰਾ, ਦਾਊ ਕਲਿਆਣ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਹੋਰ ਹਸਪਤਾਲਾਂ ਨੂੰ ਅਲਰਟ ਕੀਤਾ ਗਿਆ। ਉਨ੍ਹਾਂ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਹਸਪਤਾਲ ਨੇ ਕਿਹਾ ਕਿ ਮੰਤਰੀ ਹੁਣ ਖਤਰੇ ਤੋਂ ਬਾਹਰ ਹਨ।
ਮਹਾਰਾਸ਼ਟਰ ਤੇ ਝਾਰਖੰਡ ’ਚ ਕਿਸ ਦੇ ਸਿਰ ਸਜੇਗਾ ਤਾਜ, ਫੈਸਲਾ ਅੱਜ
NEXT STORY