ਰਾਏਪੁਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦਾਂਤੇਵਾੜਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੇ ਇੱਕ ਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਰਸੂਰ ਥਾਣਾ ਖੇਤਰ ਦੇ ਅਧੀਨ ਸੀਆਰਪੀਐੱਫ ਦੀ 195ਵੀਂ ਬਟਾਲੀਅਨ ਹੈੱਡਕੁਆਰਟਰ ਵਿਚ ਤਾਇਨਾਤ ਹੈੱਡ ਕਾਂਸਟੇਬਲ ਵਿਪਿਨ ਚੰਦਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਚੰਦਰ ਸੀਆਰਪੀਐੱਫ ਦੀ 195ਵੀਂ ਬਟਾਲੀਅਨ ਦੀ ਸੀ ਕੰਪਨੀ ਵਿੱਚ ਤਾਇਨਾਤ ਸੀ। ਅੱਜ ਸਵੇਰੇ ਕਰੀਬ 10:30 ਵਜੇ ਉਹ ਆਪਣੀ ਬੈਰਕ ਵਿੱਚ ਗਿਆ ਅਤੇ ਉੱਥੇ ਏਕੇ-47 ਰਾਈਫਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਉਸ ਦੀ ਗਰਦਨ ਵਿੱਚ ਲੱਗੀ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉੱਥੇ ਮੌਜੂਦ ਅਧਿਕਾਰੀਆਂ ਅਤੇ ਜਵਾਨਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਗੰਭੀਰ ਰੂਪ ਨਾਲ ਜ਼ਖਮੀ ਸਿਪਾਹੀ ਨੂੰ ਇਲਾਜ ਲਈ ਦਾਂਤੇਵਾੜਾ ਦੇ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਫੌਜੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਵਾਨ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸਬੰਧੀ ਹੋਰ ਜਾਣਕਾਰੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗੀ। ਰਾਜ ਦੇ ਨਕਸਲ ਪ੍ਰਭਾਵਿਤ ਇਲਾਕਿਆਂ ਵਿੱਚ ਸੀਆਰਪੀਐੱਫ ਦੇ ਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਹੈ।
ਮਾਂ ਨਾਲ ਦਰਿੰਦਗੀ ਲਈ 10 ਮਹੀਨੇ ਦੀ ਬੱਚੀ ਨੂੰ ਬਣਾਇਆ ਮੋਹਰਾ, ਨਾਕਾਮ ਰਹਿਣ 'ਤੇ...
NEXT STORY