ਰਾਏਪੁਰ (ਏਜੰਸੀ)- 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਸ਼ਹਿਰ 'ਚ ਕੱਢੀ ਗਈ ਇਕ ਰੈਲੀ ਨੂੰ ਲੈ ਕੇ ਰਾਏਪੁਰ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਵੀਰਵਾਰ ਨੂੰ ਹੋਈ। ਦੋਸ਼ੀਆਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਵਾਸੀ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ਼ ਮਿੰਟੂ ਸੰਧੂ (44) ਅਤੇ ਹਰਪ੍ਰੀਤ ਸਿੰਘ ਰੰਧਾਵਾ ਉਰਫ਼ ਚਿੰਟੂ (42) ਵਜੋਂ ਹੋਈ ਹੈ। ਰਾਏਪੁਰ ਪੁਲਸ ਨੇ ਇਕ ਬਿਆਨ 'ਚ ਕਿਹਾ,''ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਦੇ ਮਾਧਿਅਮ ਨਾਲ ਜੁਟਾਏ ਗਏ ਇਨਪੁਟ ਦੇ ਨਾਲ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਰਾਏਪੁਰ ਦੀ ਸਿਵਲ ਲਾਈਨਜ਼ ਪੁਲਸ ਨੇ ਭਾਰਤੀ ਦੰਡਾਵਲੀ ਦੀ ਧਾਰਾ 147, 152 (ਏ), 504 ਅਤੇ 505 (1) (ਬੀ) ਦੇ ਅਧੀਨ ਅਪਰਾਧ ਦਰਜ ਕੀਤਾ।''
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ ਸਾਹਮਣੇ ਆਇਆ 'ਮਹਾਰਾਸ਼ਟਰ' ਕੁਨੈਕਸ਼ਨ
ਐਡੀਸ਼ਨਲ ਪੁਲਸ ਸੁਪਰਡੈਂਟ ਨੇ ਦੱਸਿਆ,''ਪਹਿਲਾਂ ਉਨ੍ਹਾਂ ਨੂੰ ਨੋਟਿਸ ਦਿੱਤ ਗਿਆ ਸੀ ਪਰ ਉਨ੍ਹਾਂ ਦੇ ਜਵਾਬ ਸੰਤੋਸ਼ਜਨਕ ਨਹੀਂ ਸਨ।'' ਵੀਰਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ 'ਚ ਇਹ ਮੁੱਦਾ ਚੁੱਕਿਆ, ਜਦੋਂ ਭਾਜਪਾ ਵਿਧਾਇਕ ਚੰਦਰਾਕਰ ਨੇ ਮੁਲਤਵੀ ਪ੍ਰਸਤਾਵ ਨੋਟਿਸ ਦੇ ਕੇ ਇਸ 'ਤੇ ਚਰਚਾ ਦੀ ਮੰਗ ਕੀਤੀ। ਚੰਦਰਾਕਰ ਨੇ ਦੋਸ਼ ਲਗਾਇਆ ਕਿ ਖਾਲਿਸਤਾਨ ਦੇ ਸਮਰਥਨ 'ਚ ਰੈਲੀ ਕੱਢੀ ਗਈ। ਇਸ ਮੁੱਦੇ 'ਤੇ ਉਨ੍ਹਾਂ ਨਾਲ ਸ਼ਾਮਲ ਹੁੰਦੇ ਹੋਏ ਭਾਜਪਾ ਵਿਧਾਇਕ ਨੇ ਸਵਾਲ ਕੀਤਾ ਕਿ ਇਸ ਤਰ੍ਹਾਂ ਦੀ ਰੈਲੀ ਕਿਵੇਂ ਕੱਢੀ ਗਈ ਅਤੇ ਪੁਲਸ ਦੀ ਆਲੋਚਨਾ ਕੀਤੀ। ਭਾਜਪਾ ਵਿਧਾਇਕਾਂ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਦਾ ਬਿਆਨ ਮੰਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਵਿਸ਼ਵ ਬੈਂਕ ਦੇ ਪ੍ਰਧਾਨ ਅਹੁਦੇ ਦੇ ਉਮੀਦਵਾਰ ਅਜੇ ਬੰਗਾ ਦਿੱਲੀ ਯਾਤਰਾ ਦੌਰਾਨ ਹੋਏ ਕੋਰੋਨਾ ਪਾਜ਼ੇਟਿਵ
NEXT STORY