ਅੰਬਿਕਾਪੁਰ (ਵਾਰਤਾ)— ਛੱਤੀਸਗੜ੍ਹ ਦੇ ਬਲਰਾਮਪੁਰ ਜ਼ਿਲੇ ਵਿਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਪਿਕਅੱਪ ਵਾਹਨ ਦੇ ਕੱਲ ਰਾਤ ਪਲਟ ਜਾਣ ਕਾਰਨ ਉਸ 'ਤੇ ਸਵਾਰ ਇਕ ਛੋਟੀ ਬੱਚੀ ਸਮੇਤ 7 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਲੋਕ ਜ਼ਖਮੀ ਹੋ ਗਏ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਮਰੀ ਸ਼ੰਕਰਗੜ੍ਹ ਹਾਈਵੇਅ 'ਤੇ ਧਾਰਾ ਨਗਰ ਕੋਲ ਤੇਜ਼ ਰਫਤਾਰ ਨਾਲ ਜਾ ਰਿਹਾ ਵਾਹਨ ਬੇਕਾਬੂ ਹੋ ਕੇ ਪਲਟ ਗਿਆ। ਜਿਸ ਕਾਰਨ ਉਸ 'ਤੇ ਸਵਾਰ ਸਾਰੇ ਲੋਕ ਦੱਬੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਦੱਬੇ ਹੋਏ ਲੋਕਾਂ ਨੂੰ ਬਾਹਰ ਕੱਢਵਾਇਆ ਪਰ ਉਦੋਂ ਤਕ 7 ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਵਿਚ 3 ਔਰਤਾਂ ਅਤੇ ਇਕ ਛੋਟੀ ਬੱਚੀ ਵੀ ਸ਼ਾਮਲ ਹੈ। ਜ਼ਖਮੀਆਂ ਨੂੰ ਪ੍ਰਾਇਮਰੀ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਇਲਾਜ ਮਗਰੋਂ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ ਅੰਬਿਕਾਪੁਰ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ।
ਬੈਂਗਲੁਰੂ ਪੁਲਸ ਕਮਿਸ਼ਨਰ ਨੇ ਕੀਤਾ ਖੰਡਨ, ਫਰਜ਼ੀ ਹੈ 8 ਰਾਜਾਂ 'ਤੇ ਅੱਤਵਾਦੀ ਹਮਲੇ ਦੀ ਸੂਚਨਾ
NEXT STORY