ਰਾਏਪੁਰ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ 'ਚ 5 ਜਵਾਨ ਸ਼ਹੀਦ ਹੋ ਗਏ ਹਨ। ਉੱਥੇ ਹੀ ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੁਕਾਬਲੇ 'ਚ ਕੁਝ ਨਕਸਲੀਆਂ ਦੇ ਵੀ ਮਾਰੇ ਜਾਣ ਦੀ ਸੰਭਾਵਨਾ ਹੈ। ਸੂਬੇ ਦੇ ਪੁਲਸ ਡਾਇਰੈਕਟਰ ਜਨਰਲ ਡੀ.ਐੱਮ. ਅਵਸਥੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਦੇ ਤਰਰੇਮ ਖੇਤਰ 'ਚ ਸੁਰੱਖਿਆ ਫ਼ੋਰਸਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ 'ਚ ਸੁਰੱਖਿਆ ਫ਼ੋਰਸ ਦੇ 5 ਜਵਾਨ ਸ਼ਹੀਦ ਹੋ ਗਏ। ਇਸ ਘਟਨਾ 'ਚ ਕੁਝ ਹੋਰ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
ਇਹ ਵੀ ਪੜ੍ਹੋ : ਗੰਭੀਰ ਬੀਮਾਰੀ ਨਾਲ ਜੂਝ ਰਹੇ ‘ਵੰਸ਼’ ਨੂੰ ਲੱਗਣਾ ਹੈ 16 ਕਰੋੜ ਦਾ ਟੀਕਾ, ਪਰਿਵਾਰ ਨੇ ਸਰਕਾਰ ਨੂੰ ਲਾਈ ਗੁਹਾਰ
ਅਵਸਥੀ ਨੇ ਦੱਸਿਆ ਕਿ ਤਰਰੇਮ ਖੇਤਰ 'ਚ ਸੀ.ਆਰ.ਪੀ.ਐੱਫ. ਦੀ ਕੋਬਰਾ ਬਟਾਲੀਅਨ, ਡੀ.ਆਰ.ਜੀ. ਅਤੇ ਐੱਸ.ਟੀ.ਐੱਫ਼. ਦੇ ਜਵਾਨਾਂ ਨੂੰ ਨਕਸਲ ਵਿਰੋਧੀ ਮੁਹਿੰਮ 'ਚ ਰਵਾਨਾ ਕੀਤਾ ਗਿਆ ਸੀ। ਦਲ ਜਦੋਂ ਖੇਤਰ 'ਚ ਸੀ, ਉਦੋਂ ਨਕਸਲੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਘਟਨਾ 'ਚ ਕੁਝ ਨਕਸਲੀਆਂ ਦੇ ਵੀ ਮਾਰੇ ਜਾਣ ਦੀ ਸੰਭਾਵਨਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸੰਬੰਧ 'ਚ ਵੱਧ ਜਾਣਕਾਰੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਰੈਲੀ 'ਚ ਵਿਗੜੀ ਵਰਕਰ ਦੀ ਸਿਹਤ, PM ਮੋਦੀ ਨੇ ਭੇਜ ਦਿੱਤੀ ਆਪਣੇ ਡਾਕਟਰਾਂ ਦੀ ਟੀਮ (ਵੀਡੀਓ)
ਰਵਿੰਦਰ ਦੀ ਮਿਹਨਤ ਨੂੰ ਪਿਆ ਬੂਰ, ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਵੱਲੋਂ ਮਾਸਟਰ ਡਿਗਰੀ ਲਈ ਚੋਣ
NEXT STORY