ਬੀਜਾਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਵਿਚ 2 ਨਕਸਲੀ ਮਾਰੇ ਗਏ। ਬਸਤਰ ਖੇਤਰ ਦੇ ਪੁਲਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਸੂਰ-ਬਾਸਾਗੁਡਾ-ਪਾਮੇਡ ਖੇਤਰ ਦੇ ਜੰਗਲ 'ਚ ਹੋਏ ਇਸ ਮੁਕਾਬਲੇ 'ਚ 2 ਨਕਸਲੀ ਮਾਰੇ ਗਏ। ਸੁੰਦਰਰਾਜ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਸੂਰ-ਬਾਸਾਗੁਡਾ-ਪਾਮੇਡ ਇਲਾਕੇ 'ਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਦੀ ਇਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੀ ਕੋਬਰਾ ਬਟਾਲੀਅਨ ਦੇ ਜਵਾਨ ਸ਼ਾਮਲ ਸਨ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਜਦੋਂ ਟੀਮ ਇਲਾਕੇ 'ਚ ਸੀ ਤਾਂ ਨਕਸਲੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਦੋ ਨਕਸਲੀਆਂ ਦੀਆਂ ਲਾਸ਼ਾਂ, ਇਕ ਸੈਲਫ ਲੋਡਿੰਗ ਰਾਈਫਲ (ਐੱਸਐੱਲਆਰ), ਹੈਂਡ ਗ੍ਰਨੇਡ ਅਤੇ ਸਥਾਨਕ ਹਥਿਆਰ ਬਰਾਮਦ ਕੀਤੇ ਗਏ। ਸੁੰਦਰਰਾਜ ਨੇ ਦੱਸਿਆ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਨਾਲ ਛੱਤੀਸਗੜ੍ਹ ਦੇ ਬਸਤਰ ਖੇਤਰ 'ਚ ਸੁਰੱਖਿਆ ਫ਼ੋਰਸਾਂ ਨੇ ਵੱਖ-ਵੱਖ ਮੁਕਾਬਲਿਆਂ 'ਚ 191 ਨਕਸਲੀਆਂ ਨੂੰ ਮਾਰ ਦਿੱਤਾ ਹੈ। ਇਸ ਤੋਂ ਪਹਿਲਾਂ, 4 ਅਕਤੂਬਰ ਨੂੰ ਸੁਰੱਖਿਆ ਫ਼ੋਰਸਾਂ ਨੇ ਖੇਤਰ ਦੇ ਨਰਾਇਣਪੁਰ-ਦੰਤੇਵਾੜਾ ਜ਼ਿਲ੍ਹਿਆਂ ਦੀ ਸਰਹੱਦ 'ਤੇ ਸਥਿਤ ਇਕ ਜੰਗਲ 'ਚ ਹੋਏ ਮੁਕਾਬਲੇ ਤੋਂ ਬਾਅਦ 31 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਬਦਲੇ ਜੇਠ ਨੇ ਰੱਖੀ ਅਜਿਹੀ ਡਿਮਾਂਡ, ਫਿਰ ਪਤਨੀ ਨੇ ਖੁਦ ਨਿਭਾਈਆਂ ਰਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਤੇ ਤੁਹਾਡੇ ਫੋਨ 'ਚ ਤਾਂ ਨਹੀਂ ਇਹ ਚੀਜ਼, ਹਰ ਜਾਣਕਾਰੀ ਹੋ ਜਾਵੇਗੀ ਲੀਕ
NEXT STORY