ਦੁਰਗ, (ਏਜੰਸੀਆਂ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ’ਤੇ ਭ੍ਰਿਸ਼ਟਾਚਾਰ ’ਚ ਸ਼ਾਮਲ ਰਹਿਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਸੂਬੇ ਦੇ ਲੋਕਾਂ ਨੂੰ ਧੋਖਾ ਦੇਣ ’ਤੇ ਸ਼ਰਮ ਆਉਣੀ ਚਾਹੀਦੀ ਹੈ। ਇਸ ਸਾਲ ਦੇ ਅੰਤ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇਤਾ ਸ਼ਾਹ ਨੇ ਲੋਕਾਂ ਨੂੰ ਸੂਬੇ ’ਚ ਭੂਪੇਸ਼ ਬਘੇਲ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਪੁੱਟ ਸੁੱਟਣ ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਸੱਤਾ ’ਚ ਲਿਆਉਣ ਦੀ ਅਪੀਲ ਕੀਤੀ।
ਇੱਥੇ ਪੰਡਤ ਰਵੀਸ਼ੰਕਰ ਸਟੇਡੀਅਮ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਇਸ ਮਿਆਦ ਦੌਰਾਨ ਛੱਤੀਸਗੜ੍ਹ ਦੇ ਬਸਤਰ ਖੇਤਰ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਪੂਰੇ ਦੇਸ਼ ’ਚ ਖੱਬੇਪੱਖੀ ਅੱਤਵਾਦ ਨੂੰ ਕੰਟਰੋਲ ਕੀਤਾ ਗਿਆ ਹੈ। ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ’ਤੇ ਅਪਰਾਧ ’ਚ ਵਾਧਾ ਅਤੇ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਬਘੇਲ ਸਰਕਾਰ ’ਤੇ 2000 ਕਰੋਡ਼ ਰੁਪਏ ਦਾ ਸ਼ਰਾਬ ਘਪਲਾ, 500 ਕਰੋਡ਼ ਰੁਪਏ ਦਾ ਕੋਲਾ ਟ੍ਰਾਂਸਪੋਰਟ ਘਪਲਾ, 1300 ਕਰੋਡ਼ ਰੁਪਏ ਦਾ ਗਊਸ਼ਾਲਾ ਘਪਲਾ, ਲੋਕ ਸੇਵਾ ਕਮਿਸ਼ਨ ਘਪਲਾ, ਜ਼ਿਲਾ ਖਣਿਜ ਫਾਊਂਡੇਸ਼ਨ ਘਪਲਾ ਸਮੇਤ ਕਈ ਘਪਲਿਆਂ ਦਾ ਦੋਸ਼ ਹੈ, ਕੀ ਤੁਸੀ ਭ੍ਰਿਸ਼ਟਾਚਾਰ ’ਚ ਡੁੱਬੀ ਇਸ ਸਰਕਾਰ ਨੂੰ ਦੁਬਾਰਾ ਚੁਣਨਾ ਚਾਹੁੰਦੇ ਹੋ।
ਉਨ੍ਹਾਂ ਕਿਹਾ ਕਿ ਬਘੇਲ ਸਰਕਾਰ ਹਰ ਮੋਰਚੇ ’ਤੇ ਫੇਲ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਬਘੇਲ ਸਰਕਾਰ ਨੂੰ ‘ਵਾਅਦਾ ਖਿਲਾਫੀ ਕਰਨ ਵਾਲੀ ਸਰਕਾਰ’ ਕਰਾਰ ਦਿੱਤਾ ਅਤੇ ਕਿਹਾ ਕਿ ਕਾਂਗਰਸ ਸ਼ਰਾਬਬੰਦੀ, ਸਵੈ-ਸਹਾਇਤਾ ਸਮੂਹਾਂ ਦੇ ਕਰਜ਼ੇ ਮੁਆਫ ਕਰਨ ਅਤੇ ਬੇਰੋਜ਼ਗਾਰੀ ਭੱਤੇ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ’ਚ ਅਸਫਲ ਰਹੀ ਹੈ। ਸ਼ਾਹ ਨੇ ਕਿਹਾ ਹੈ ਕਿ 2024 ’ਚ ਕਾਂਗਰਸ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਨੂੰ ਨਰਿੰਦਰ ਮੋਦੀ ਅਤੇ ਰਾਹੁਲ ’ਚ ਚੋਣ ਕਰਨੀ ਹੈ।
ਵਿਰੋਧੀ ਪਾਰਟੀਆਂ ਇਕਜੁਟ ਹੋ ਕੇ ਭਾਜਪਾ ਨੂੰ ਹਰਾਉਣਗੀਆਂ : ਰਾਹੁਲ ਗਾਂਧੀ
NEXT STORY