ਨਵੀਂ ਦਿੱਲੀ—ਸੰਸਦ ਦੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਅੱਜ ਭਾਵ ਵੀਰਵਾਰ ਨੂੰ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਚਰਚਾ ਲਈ ਪੇਸ਼ ਕੀਤਾ ਜਾ ਸਕਦਾ ਹੈ। ਬੁੱਧਵਾਰ ਨੂੰ ਮੋਦੀ ਕੈਬਨਿਟ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਿਹਾੜ ਜੇਲ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਪੀ.ਚਿਦਾਂਬਰਮ ਰਾਜ ਸਭਾ ਦੀ ਕਾਰਵਾਈ 'ਚ ਹਿੱਸਾ ਲੈਣ ਲਈ ਸੰਸਦ ਪਹੁੰਚੇ। ਸੰਸਦ ਭਵਨ 'ਚ ਉਨ੍ਹਾਂ ਨੇ ਕਾਂਗਰਸ ਨੇਤਾਵਾਂ ਦੇ ਨਾਲ ਪਿਆਜ ਦੀਆਂ ਕੀਮਤਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਅੱਜ ਦੁਪਹਿਰ 12.30 ਵਜੇ ਚਿਦਾਂਬਰਮ ਇਕ ਪ੍ਰੈੱਸ ਕਾਨਫਰੰਸ ਕਰਨਗੇ।

ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ 106 ਦਿਨਾਂ ਤੋਂ ਬਾਅਦ ਜੇਲ ਤੋਂ ਬਾਹਰ ਆ ਗਏ। ਆਈ.ਐੱਨ.ਐੱਕਸ ਮੀਡੀਆ ਮਾਮਲੇ 'ਚ ਸੀ.ਬੀ.ਆਈ ਨੇ ਪੀ.ਚਿਦਾਂਬਰਮ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਬੀਤੇ ਦਿਨੀਂ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ।
ਪਤੀ ਦਾ ਸੀ ਅਫੇਅਰ, ਪਤਨੀ ਨੇ ਔਰਤ 'ਤੇ ਸੁੱਟਿਆ ਤੇਜ਼ਾਬ
NEXT STORY