ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਜਲਦੀ ਹੀ ਇੱਕ ਅਰਬ ਤੋਂ ਵੱਧ ਵੋਟਰਾਂ ਵਾਲਾ ਦੇਸ਼ ਹੋਣ ਦਾ ਨਵਾਂ ਰਿਕਾਰਡ ਕਾਇਮ ਕਰੇਗਾ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਖ਼ ਦਾ ਐਲਾਨ ਕਰਨ ਲਈ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਇਹ ਵੀ ਦੱਸਿਆ ਕਿ ਸਾਲ 2024 ਵਿਸ਼ਵ ਪੱਧਰ 'ਤੇ ਚੋਣਾਂ ਦਾ ਸਾਲ ਸੀ, ਜਦੋਂ ਦੁਨੀਆ ਦੀ ਦੋ ਤਿਹਾਈ ਆਬਾਦੀ ਨੇ ਲੋਕਤੰਤਰਾਂ ਦੀਆਂ ਵੱਖ-ਵੱਖ ਚੋਣਾਂ ਵਿੱਚ ਵੋਟ ਪਾਈ ਸੀ। ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਾਰੀਆਂ 70 ਸੀਟਾਂ 'ਤੇ ਇਕੋ ਪੜਾਅ 'ਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਜਦਕਿ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਸੀਈਸੀ ਨੇ ਕਿਹਾ, ''ਸਾਡੇ ਇੱਥੇ ਅੱਠ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਚੋਣਾਂ ਸਨ। ਚੰਗਾ ਮਾਹੌਲ ਸੀ, ਲੋਕ ਸਭਾ ਚੋਣਾਂ ਵਿੱਚ ਵੋਟ ਫ਼ੀਸਦੀ, ਲੋਕਾਂ ਦੀ ਭਾਗੀਦਾਰੀ ਅਤੇ ਔਰਤਾਂ ਦੀ ਭਾਗੀਦਾਰੀ ਦੇ ਮਾਮਲੇ ਵਿੱਚ ਨਵੇਂ ਰਿਕਾਰਡ ਬਣਾਏ ਗਏ।'' ਕੁਮਾਰ ਨੇ ਕਿਹਾ, ''ਵੋਟਰ ਸੂਚੀ ਕੱਲ੍ਹ ਜਾਰੀ ਕੀਤੀ ਗਈ ਸੀ। ਅਸੀਂ 99 ਕਰੋੜ ਵੋਟਰਾਂ ਨੂੰ ਪਾਰ ਕਰ ਰਹੇ ਹਾਂ... ਅਸੀਂ ਬਹੁਤ ਜਲਦੀ ਇੱਕ ਅਰਬ ਵੋਟਰਾਂ ਦਾ ਦੇਸ਼ ਬਣਨ ਜਾ ਰਹੇ ਹਾਂ, ਜੋ ਕਿ ਵੋਟਿੰਗ ਵਿੱਚ ਇੱਕ ਹੋਰ ਰਿਕਾਰਡ ਹੋਵੇਗਾ।'' ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਵੋਟਰਾਂ ਦੀ ਗਿਣਤੀ ਵੀ 48 ਕਰੋੜ ਦੇ ਕਰੀਬ ਹੋਣ ਵਾਲੀ ਹੈ। ਦਿੱਲੀ ਵਿੱਚ ਕੁੱਲ 1 ਕਰੋੜ 55 ਲੱਖ ਵੋਟਰ ਹਨ, ਜਿਨ੍ਹਾਂ ਵਿੱਚ 83 ਲੱਖ ਤੋਂ ਵੱਧ ਪੁਰਸ਼ ਅਤੇ 71 ਲੱਖ ਤੋਂ ਵੱਧ ਮਹਿਲਾ ਵੋਟਰ ਹਨ। ਇੱਥੇ ਕੁੱਲ 13 ਹਜ਼ਾਰ 33 ਪੋਲਿੰਗ ਬੂਥ ਹਨ।
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਮੁੱਖ ਚੋਣ ਕਮਿਸ਼ਨਰ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਈ.ਵੀ.ਐਮ. ਵਿੱਚ ਗੈਰ-ਕਾਨੂੰਨੀ ਵੋਟਿੰਗ ਦੀ ਕੋਈ ਸੰਭਾਵਨਾ ਨਹੀਂ ਹੈ। ਈਵੀਐਮ ਇੱਕ ਫੂਲਪਰੂਫ ਯੰਤਰ ਹੈ। ਵੋਟਿੰਗ ਤੋਂ ਬਾਅਦ ਇਸ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਈਵੀਐਮ ਨੂੰ ਕਿਸੇ ਵੀ ਤਰ੍ਹਾਂ ਹੈਕ ਨਹੀਂ ਕੀਤਾ ਜਾ ਸਕਦਾ ਅਤੇ ਇਹ ਚੋਣਾਂ ਦਾ ਸਭ ਤੋਂ ਸੁਰੱਖਿਅਤ ਤਰੀਕਾ ਹੈ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹਰ ਈਵੀਐਮ ਦੀ ਸੀਲ ਦੀ ਜਾਂਚ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੀ ਅੰਤਿਮ ਵੋਟਰ ਸੂਚੀ ਕੱਲ੍ਹ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਹਨ। ਇਨ੍ਹਾਂ ਵਿੱਚ ਕੁੱਲ 83 ਲੱਖ 49 ਹਜ਼ਾਰ 645 ਪੁਰਸ਼ ਅਤੇ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਸ਼ਾਮਲ ਹਨ। ਤੀਜੇ ਲਿੰਗ ਦੇ ਵੋਟਰਾਂ ਦੀ ਗਿਣਤੀ 1261 ਹੈ।
ਇਹ ਵੀ ਪੜ੍ਹੋ - ਰਾਮ ਮੰਦਰ ਦੀ ਸੁਰੱਖਿਆ 'ਚ ਵੱਡੀ ਕੁਤਾਹੀ: ਵਿਅਕਤੀ ਦੀ ਹਰਕਤ ਦੇਖ ਪੈ ਗਿਆ ਰੌਲਾ, ਪੁਲਸ ਨੇ ਤੁਰੰਤ ਕੀਤਾ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਗ ਲੱਗਣ ਨਾਲ 5 ਘਰ, ਕਈ ਦੁਕਾਨਾਂ ਸੜ ਕੇ ਸੁਆਹ
NEXT STORY